ਅੰਮ੍ਰਿਤਸਰ- ਦਿੱਲੀ ਪੁਲਸ ਨੇ 5,600 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਦੀ ਜਾਂਚ ਸਬੰਧੀ ਦਿੱਲੀ ਪੁਲਸ ਨੇ ਅੰਮ੍ਰਿਤਸਰ ’ਚ ਛਾਪੇਮਾਰੀ ਕਰ ਕੇ ਇਕ ਵਿਅਕਤੀ ਨੂੰ 10 ਕਰੋੜ ਰੁਪਏ ਦੀ ਕੋਕੀਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਦੇਸ਼ ਛੱਡ ਕੇ ਭੱਜਣ ਦੀ ਯੋਜਨਾ ਬਣਾ ਰਿਹਾ ਸੀ। ਅੰਮ੍ਰਿਤਸਰ ਦੇ ਇਕ ਪਿੰਡ ਵਿਚ ਛਾਪੇਮਾਰੀ ਦੌਰਾਨ ਉਸ ਨੂੰ 10 ਕਰੋੜ ਦੀ ਕੋਕੀਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਸ ਕੋਲੋਂ ਇਕ ਫਾਰਚੂਨਰ ਗੱਡੀ ਵੀ ਬਰਾਮਦ ਹੋਈ ਹੈ।