ਹਾਣਾ : ਸ਼ਹਿਰ ਦੇ ਹਿਸਾਰ ਰੋਡ ਤੋਂ ਰਤੀਆ ਰੋਡ ਨੂੰ ਜੋੜਨ ਵਾਲੇ ਬਾਈਪਾਸ ‘ਤੇ ਬੀਤੀ ਰਾਤ ਕਰੀਬ 12 ਵਜੇ ਇਕ ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਨੂੰ ਅੱਗ ਲੱਗਣ ਕਾਰਨ ਕਾਰ ‘ਚ ਸਵਾਰ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਦੀ ਪਛਾਣ ਕਰਨ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਪਿੰਡ ਵਾਸੀ ਰਾਮੇਸ਼ਵਰ ਨੇ ਦੱਸਿਆ ਕਿ ਜਦੋਂ ਉਹ ਰਾਤ ਕਰੀਬ 12 ਵਜੇ ਖੇਤਾਂ ਨੂੰ ਪਾਣੀ ਲਾਉਣ ਲਈ ਆਇਆ ਸੀ ਤਾਂ ਗੱਡੀ ਨੂੰ ਅੱਗ ਲੱਗ ਗਈ। ਗੈਸ ਬਣ ਜਾਣ ਕਾਰਨ ਕਾਰ ਦਾ ਸ਼ੀਸ਼ਾ ਟੁੱਟ ਗਿਆ ਸੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ।
ਇਸ ਤੋਂ ਬਾਅਦ ਪੁਲਸ ਮੌਕੇ ’ਤੇ ਪੁੱਜੀ ਪਰ ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਚੁੱਕੀ ਸੀ। ਕਾਰ ‘ਚ ਮਰਨ ਵਾਲਾ ਵਿਅਕਤੀ ਹੈਦਰਵਾਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਕਾਰ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।ਪੁਲਸ ਨੇ ਜਦੋਂ ਇਸ ਮਾਮਲੇ ਦੀ ਜਾਂਚ ਕੀਤੀ ਤਾਂ ਇਹ ਕਾਰ ਟੋਹਾਣਾ ਦੇ ਰਹਿਣ ਵਾਲੇ ਵਿਜੇ ਗੋਇਲ ਦੀ ਪਾਈ ਗਈ। ਇਸ ਤੋਂ ਬਾਅਦ ਪੁਲਸ ਨੇ ਕਾਰ ਦੇ ਮਾਲਕ ਨੂੰ ਸੂਚਿਤ ਕੀਤਾ ਤਾਂ ਉਸ ਤੋਂ ਪਤਾ ਲੱਗਾ ਕਿ ਕਾਰ ਵਿਚ ਸਵਾਰ ਵਿਅਕਤੀ ਹੈਦਰ ਦਾ ਰਹਿਣ ਵਾਲਾ ਸੀ ਅਤੇ ਉਹ ਉਸ ਦੀ ਕਾਰ ਦਾ ਡਰਾਈਵਰ ਸੀ।