ਬਾਬਾ ਬਕਾਲਾ- ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿੱਚ ਅਰਦਾਸੀਏ ਸਿੰਘ ਨਾਲ ਬਦਸਲੂਕੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਐਸ ਜੀ ਪੀ ਸੀ ਮੁਲਾਜ਼ਮਾਂ ਨੇ ਮੁਸਤੈਦੀ ਵਰਤ ਕੇ ਅਤੇ ਸੰਗਤ ਦੀ ਮਦਦ ਨਾਲ ਵਿਅਕਤੀ ਨੂੰ ਮੌਕੇ ਤੋਂ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾਘ/ਟਨਾ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਦੱਸਿਆ ਕਿ ਅੱਜ ਸਵੇਰੇ ਤੜਕਸਾਰ ਇਕ ਵਿਅਕਤੀ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪੁੱਜਿਆ ਜੋ ਕਿ ਇੱਕ ਵਾਰ ਮੱਥਾ ਟੇਕਣ ਤੋਂ ਬਾਅਦ ਮੁੜ ਤੋਂ ਥੋੜੀ ਦੇਰ ਬਾਅਦ ਜਦ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਦੇ ਵਿੱਚ ਦਾਖਿਲ ਹੁੰਦਾ ਹੈ ਤਾਂ ਇਸ ਦੌਰਾਨ ਉਸ ਵੱਲੋਂ ਗੁਰਦੁਆਰਾ ਸਾਹਿਬ ਦੇ ਅਰਦਾਸੀਏ ਸਿੰਘ ਦੇ ਨਾਲ ਬਦਸਲੂਕੀ ਕੀਤੀ ਗਈ। ਇਸ ਦੌਰਾਨ ਉਸ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਗੋਲਕ ਦੇ ਵਿੱਚ ਪੈਸੇ ਪਾਉਣ ਲਈ ਲਗਾਈ ਚਪਟੀ ਚੁੱਕਣ ਤੋਂ ਇਲਾਵਾ ਚਾਬੀਆਂ ਚੁੱਕਣ ਦੀ ਕੋਸ਼ਿਸ਼ ਕੀਤੀ ਗਈ।।