ਨਿਊਜ ਡੈਸਕ – ਲਗਭਗ ਇੱਕ ਸਾਲ ਬਾਅਦ ਕ੍ਰਿਕਟ ਵਿੱਚ ਵਾਪਸੀ ਕਰ ਰਹੇ ਭਾਰਤੀ ਗੇਂਦਬਾਜ਼ ਮੁਹੰਮਦ ਸ਼ਮੀ ਨੇ ਰਣਜੀ ਟਰਾਫੀ ਮੈਚ ਵਿੱਚ ਮੱਧ ਪ੍ਰਦੇਸ਼ ਲਈ 4 ਵਿਕਟਾਂ ਲਈਆਂ ਹਨ। ਇਸ ਨਾਲ ਉਸ ਦੇ ਆਸਟ੍ਰੇਲੀਆ ਦੌਰੇ ‘ਤੇ ਜਾਣ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ। ਮੈਚ ਦੇ ਦੂਜੇ ਦਿਨ ਵੀਰਵਾਰ ਨੂੰ ਮੱਧ ਪ੍ਰਦੇਸ਼ ਦੀ ਟੀਮ ਪਹਿਲੀ ਪਾਰੀ ‘ਚ 167 ਦੌੜਾਂ ‘ਤੇ ਆਲ ਆਊਟ ਹੋ ਗਈ। ਮੁਹੰਮਦ ਸ਼ਮੀ ਨੇ 19 ਓਵਰਾਂ ਦੀ ਗੇਂਦਬਾਜ਼ੀ ‘ਚ 4 ਮੇਡਨ ਸਮੇਤ 54 ਦੌੜਾਂ ਦੇ ਕੇ 4 ਵਿਕਟਾਂ ਲਈਆਂ।
22 ਨਵੰਬਰ ਤੋਂ ਆਸਟ੍ਰੇਲੀਆ ‘ਚ ਸ਼ੁਰੂ ਹੋਣ ਵਾਲੀ ਬਾਰਡਰ-ਗਾਵਸਕਰ ਟਰਾਫੀ ਲਈ ਮੁਹੰਮਦ ਸ਼ਮੀ ਦੀ ਵਾਪਸੀ ਮਹੱਤਵਪੂਰਨ ਹੈ। ਟੀਮ ਇੰਡੀਆ ਉੱਥੇ 5 ਟੈਸਟ ਮੈਚਾਂ ਦੀ ਸੀਰੀਜ਼ ਖੇਡਣ ਜਾ ਰਹੀ ਹੈ। ਅਜਿਹੇ ‘ਚ ਸ਼ਮੀ ਆਪਣੀ ਫਿਟਨੈੱਸ ਸਾਬਤ ਕਰਨ ਲਈ ਇਹ ਮੈਚ ਖੇਡ ਰਹੇ ਹਨ।