Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਲੈ ਕੇ 'ਆਪ' ਆਗੂ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਲੈ ਕੇ ‘ਆਪ’ ਆਗੂ ਦਾ ਵੱਡਾ ਬਿਆਨ

 

ਅੰਮ੍ਰਿਤਸਰ : ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਬਿਕਰਮ ਮਜੀਠੀਆ ਨਾਲ ਜੇਲ੍ਹ ਵਿਚ ਕੀਤੀ ਮੁਲਾਕਾਤ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਜੀਠਾ ਤੋਂ ਉਮੀਦਵਾਰ ਤਲਬੀਰ ਸਿੰਘ ਗਿੱਲ ਨੇ ਵੱਡਾ ਬਿਆਨ ਦਿੱਤਾ ਹੈ। ਤਲਬੀਰ ਗਿੱਲ ਨੇ ਕਿਹਾ ਕਿ ਇਹ ਸਭ ਕੁੱਝ ਭਾਜਪਾ ਨੇ ਕਰਵਾਇਆ ਹੈ। ਸਭ ਜਾਣਦੇ ਹਨ ਕਿ ਬਾਬਾ ਜੀ ਜੇਲ੍ਹ ਵਿਚ ਕੀ ਕਰਨ ਗਏ ਸਨ। ਗਿੱਲ ਨੇ ਕਿਹਾ ਕਿ ਡੇਰਾ ਮੁੱਖੀ ਨੇ ਜਿਹੜੀਆਂ ਜੇਲ੍ਹ ਵਿਚ ਮਜੀਠੀਆ ਨਾਲ ਮੁਲਾਕਾਤਾਂ ਕੀਤੀਆਂ ਆਉਣ ਵਾਲੇ ਦਿਨਾਂ ਵਿਚ ਇਸ ਨੂੰ ਲੈ ਕੇ ਬਹੁਤ ਕੁਝ ਨਿਕਲ ਕੇ ਬਾਹਰ ਆਵੇਗਾ।

ਇਥੇ ਹੀ ਬਸ ਨਹੀਂ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੇਰਾ ਮੁਖੀ ‘ਤੇ ਕੀਤੇ ਟਵੀਟ ‘ਤੇ ਗਿੱਲ ਨੇ ਕਿਹਾ ਕਿ ਭਗਵੰਤ ਮਾਨ ਨੇ ਟਵੀਟ ਵਿਚ ਕੁਝ ਵੀ ਗਲਤ ਨਹੀਂ ਕਿਹਾ। ਮਜੀਠੀਆ ਦੋਸ਼ੀ ਹੈ ਜਾਂ ਨਹੀਂ ਇਹ ਬਾਬਾ ਜੀ ਤੈਅ ਨਹੀਂ ਕਰਨਗੇ।