ਚੰਡੀਗੜ੍ਹ: ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਆਗੂ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮਨੀਸ਼ ਸਿਸੋਦੀਆ ਲਗਭਗ ਡੇਢ ਸਾਲ ਤੱਕ ਤਾਨਾਸ਼ਾਹੀ ਦਾ ਸ਼ਿਕਾਰ ਰਹੇ, ਪਰ ਆਖ਼ਰਕਾਰ ਸੱਚ ਦੀ ਹੀ ਜਿੱਤ ਹੁੰਦੀ ਹੈ। ਸੀਐੱਮ ਮਾਨ ਨੇ ਕਿਹਾ ਕਿ ਮਨੀਸ਼ ਸਿਸੋਦੀਆ ਕ੍ਰਾਂਤੀਕਾਰੀ ਸਿੱਖਿਆ ਮੰਤਰੀ ਹਨ। ਜਾਂਚ ਏਜੰਸੀਆਂ ਨੂੰ ਉਨ੍ਹਾਂ ਵਿਰੁੱਧ ਕੁਝ ਨਹੀਂ ਮਿਲਿਆ ਤਾਂ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਅਸੀਂ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਉਹ ਜਲਦੀ ਹੀ ਦਿੱਲੀ ਦੇ ਬੱਚਿਆਂ ਦੇ ਭਵਿੱਖ ਲਈ ਆਪਣਾ ਕੰਮ ਦੁਬਾਰਾ ਸ਼ੁਰੂ ਕਰਨਗੇ।