ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ‘ਵਾਰਿਸ ਪੰਜਾਬ ਦੇ’ ਦੇ ਮੁਖੀ ਖਾਲਿਸਤਾਨ ਸਮਰਥਕ ਅਮ੍ਰਿੰਤਪਾਲ ਸਿੰਘ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਦਰਅਸਲ ਹਾਈਕੋਰਟ ਨੇ ਸ਼ੁੱਕਰਵਾਰ ਦੁਪਹਿਰ ਨੂੰ ਸੋਮਵਾਰ ਤੱਕ ਅਮ੍ਰਿੰਤਪਾਲ ਦੀ ਨਾਮਜ਼ਦਗੀ ਪ੍ਰਕਿਰਿਆ ਨੂੰ ਪੂਰਾ ਕਰਨ ਦਾ ਸਮਾਂ ਦਿੱਤਾ ਸੀ। ਹੁਣ ਅੰਮ੍ਰਿਤਪਾਲ ਦੇ ਚਾਚਾ ਸੁਖਚੈਨ ਸਿੰਘ ਵੱਲੋਂ ਅਮ੍ਰਿੰਤਪਾਲ ਦੇ ਨਾਮ ਤੇ ਨਾਮਜ਼ਦਗੀ ਪੱਤਰ ਭਰ ਕੇ ਦਾਖਲ ਕਰਵਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਖੜੂਰ ਸਾਹਿਬ ਤੋਂ ਚੋਣ ਲੜਨਗੇ। ਜ਼ਿਕਰਯੋਗ ਹੈ ਕਿ ਰਾਸ਼ਟਰੀ ਸੁਰੱਖਿਆ ਐਕਟ ਦੇ ਕੇਸਾਂ ਵਿੱਚ ਅੰਮ੍ਰਿਤਪਾਲ ਸਿੰਘ ਅਸਾਮ ਜੇਲ੍ਹ ਵਿੱਚ ਬੰਦ ਹੈ।

ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਖਡੂਰ ਸਾਹਿਬ ਸੀਟ ਤੋਂ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ, ਆਪ ਦੇ ਲਾਲਜੀਤ ਸਿੰਘ ਭੁੱਲਰ, ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਅਤੇ ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ ਨਾਲ ਹੋਵੇਗਾ।