ਰਾਏਕੋਟ – ਰਾਏਕੋਟ ਦੇ ਕਰੀਬੀ ਪਿੰਡ ਤਲਵੰਡੀ ਰਾਏ ਦੇ ਰਣਜੀਤ ਸਿੰਘ ਢਿੱਲੋਂ (48) ਦੀ ਕੈਨੇਡਾ ਵਿਖੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਭਰਾ ਕੁਲਵਿੰਦਰ ਸਿੰਘ ਢਿੱਲੋਂ ਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਰਣਜੀਤ ਸਿੰਘ ਡੇਢ ਦਹਾਕਾ ਪਹਿਲਾਂ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਗਿਆ ਸੀ, ਜਿੱਥੇ ਉਹ ਆਪਣੀ ਪਤਨੀ ਅਤੇ ਦੋ ਬੱਚਿਆਂ ਨਾਲ ਰਹਿ ਰਿਹਾ ਸੀ।
ਕੁਲਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਬੀਤੇ ਕੱਲ੍ਹ ਅਚਾਨਕ ਉਸ ਦੇ ਭਰਾ ਰਣਜੀਤ ਸਿੰਘ ਢਿੱਲੋਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦਾ ਅੰਤਿਮ ਸੰਸਕਾਰ ਬਰੈਂਪਟਨ ਵਿਖੇ ਹੀ ਕੀਤਾ ਜਾਵੇਗਾ। ਇਸ ਖ਼ਬਰ ਦੇ ਨਾਲ ਇਲਾਕੇ ਦੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।