ਰੋਜ਼ੀ ਰੋਟੀ ਦੀ ਭਾਲ ’ਚ ਵਿਦੇਸ਼ਾਂ ਦੀ ਧਰਤੀ ’ਤੇ ਗਏ ਭਾਰਤੀ ਨੌਜਵਾਨਾਂ ਦੇ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਮਾਂ-ਬਾਪ ਬੜੀ ਮੁਸ਼ਕਿਲ ਨਾਲ ਆਪਣੇ ਜਿਗਰ ਦੇ ਟੁਕੜਿਆਂ ਨੂੰ ਵਿਦੇਸ਼ ਭੇਜਦੇ ਹਨ ਤਾਂ ਕਿ ਉਹ ਆਪਣਾ ਭਵਿੱਖ ਸਵਾਰ ਸਕਣ। ਪਰ ਆਏ ਦਿਨ ਵਿਦੇਸ਼ਾਂ ਤੋਂ ਕੋਈ ਨਾ ਕੋਈ ਮਾਮਲਾ ਸਾਹਮਣੇ ਆਇਆ ਹੀ ਰਹਿੰਦਾ ਹੈ ਕਿ ਜਦੋਂ ਕੋਈ ਵਿਦੇਸ਼ ਦੀ ਧਰਤੀ ’ਤੇ ਮੌਤ ਦਾ ਸ਼ਿਕਾਰ ਹੋ ਜਾਂਦਾ ਹੈ। ਤਾਜ਼ਾ ਮਾਮਲਾ ਕੈਨੇਡਾ ਦਾ ਜਿੱਥੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 23 ਸਾਲਾਂ ਆਸ਼ੂਤੋਸ਼ ਵੱਜੋਂ ਹੋਈ ਹੈ।
ਮ੍ਰਿਤਕ ਦੇ ਪਿਤਾ ਵਰਿੰਦਰ ਕੁਮਾਰ ਨੇ ਰੋਂਦਿਆਂ ਹੋਇਆ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਲੜਕਾ ਆਸ਼ੂਤੋਸ਼ ਦੋ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ। ਉਨ੍ਹਾਂ ਦੀ ਆਖਰੀ ਵਾਰ 2 ਜੁਲਾਈ ਨੂੰ ਆਸ਼ੂਤੋਸ਼ ਨਾਲ ਫੌਨ ’ਤੇ ਗੱਲਬਾਤ ਹੋਈ ਸੀ ਕਿ ਬੀਤੇ ਕੱਲ੍ਹ ਉਨ੍ਹਾਂ ਨੂੰ ਪਤਾ ਲੱਗਿਆ ਕਿ ਆਸ਼ੂਤੋਸ਼ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਪਿਤਾ ਨੇ ਦੱਸਿਆ ਕਿ ਇਸ ਘਟਨਾ ਨੇ ਸਾਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦੇ ਨਾਲ ਹੀ ਕਾਮਰੇਡ ਗੰਗਾ ਪ੍ਰਸਾਦ ਨੇ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਮ੍ਰਿਤਕ ਬੱਚੇ ਦੀ ਲਾਸ਼ ਨੂੰ ਭਾਰਤ ਲਿਆਉਣ ’ਚ ਮਦਦ ਕੀਤੀ ਜਾਵੇ ਤਾਂ ਜੋ ਰੀਤੀ ਰਿਵਾਜ਼ਾਂ ਨਾਲ ਅੰਤਿਮ ਸਸਕਾਰ ਕੀਤਾ ਜਾ ਸਕੇ।