Become a member

Get the best offers and updates relating to Liberty Case News.

― Advertisement ―

spot_img
spot_img
HomeUncategorizedਕੰਬਲ ਵੰਡਣ ਦੌਰਾਨ ਤੇਜ਼ ਰਫ਼ਤਾਰ ਕਾਰ ਨੇ 6 ਲੋਕਾਂ ਨੂੰ ਕੁਚਲਿਆ, ਗੁੱਸੇ...

ਕੰਬਲ ਵੰਡਣ ਦੌਰਾਨ ਤੇਜ਼ ਰਫ਼ਤਾਰ ਕਾਰ ਨੇ 6 ਲੋਕਾਂ ਨੂੰ ਕੁਚਲਿਆ, ਗੁੱਸੇ ‘ਚ ਲੋਕਾਂ ਵਲੋਂ ਚੌਕੀ ਦੀ ਭੰਨ-ਤੋੜ

ਮਿਰਜ਼ਾਪੁਰ- ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਜ਼ਿਲ੍ਹੇ ’ਚ ਨਵੇਂ ਸਾਲ ਦੇ ਪਹਿਲੇ ਦਿਨ ਇਕ ਦਰਦਨਾਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਅਦਲਹਾਟ ਥਾਣਾ ਖੇਤਰ ਦੇ ਭੁਈਲੀ ਪਿੰਡ ਨੇੜੇ ਕੰਬਲ ਵੰਡਣ ਦੌਰਾਨ ਇਕ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 5 ਲੋਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਇਲਾਜ ਜਾਰੀ ਹੈ।

ਜਾਣਕਾਰੀ ਅਨੁਸਾਰ ਅਦਲਹਾਟ-ਸ਼ੇਰਵਾਂ ਮਾਰਗ ’ਤੇ ਕੰਬਲ ਵੰਡੇ ਜਾ ਰਹੇ ਸਨ। ਕੰਬਲ ਲੈਣ ਲਈ ਵੱਡੀ ਗਿਣਤੀ ’ਚ ਪਿੰਡ ਵਾਸੀ ਇਕੱਠੇ ਹੋਏ ਸਨ। ਦੁਪਹਿਰ ਕਰੀਬ ਢਾਈ ਵਜੇ ਇਕ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਸੜਕ ਕੰਢੇ ਖੜ੍ਹੇ ਲੋਕਾਂ ਨੂੰ ਆਪਣੀ ਲਪੇਟ ’ਚ ਲੈ ਲਿਆ। ਹਾਦਸੇ ’ਚ ਜ਼ਖ਼ਮੀ ਸਾਰੇ ਲੋਕਾਂ ਨੂੰ ਤੁਰੰਤ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕ ਚਕੀਆ ਥਾਣਾ ਖੇਤਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜੋ ਕਿਸੇ ਕੰਮ ਲਈ ਅਦਲਹਾਟ ਆਇਆ ਸੀ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ’ਚ ਭਾਰੀ ਗੁੱਸਾ ਫੈਲ ਗਿਆ।