ਚੰਡੀਗੜ੍ਹ/ਅੰਮ੍ਰਿਤਸਰ : ਪਾਬੰਦੀਸ਼ੁਦਾ ਸੰਗਠਨ ਸਿਖਸ ਫ਼ਾਰ ਜਸਟਿਸ ਵੱਲੋਂ ਅੰਮ੍ਰਿਤਸਰ ਤੇ ਚੰਡੀਗੜ੍ਹ ਏਅਰਪੋਰਟ ਬੰਦ ਕਰਵਾਉਣ ਦੀ ਧਮਕੀ ਦਿੱਤੀ ਗਈ ਹੈ। ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਨੌਜਵਾਨਾਂ ਨੂੰ 17 ਨਵੰਬਰ ਨੂੰ ਦੋਹਾਂ ਏਅਰਪੋਰਟਾਂ ਨੂੰ ਬੰਦ ਕਰਵਾਉਣ ਲਈ ਉਕਸਾਇਆ ਹੈ। ਉਸ ਨੇ ਏਅਰਪੋਰਟ ਡਿਊਟੀ ਦੌਰਾਨ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਪਾਉਣ ‘ਤੇ ਰੋਕਣ ਦੇ ਫ਼ੈਸਲੇ ਦੇ ਵਿਰੋਧ ਵਿਚ ਇਹ ਧਮਕੀ ਦਿੱਤੀ ਹੈ।
ਗੁਰਪਵੰਤ ਸਿੰਘ ਪੰਨੂ ਨੇ ਪੰਜਾਬ ਦੇ ਲੋਕਾਂ ਨੂੰ 17 ਨਵੰਬਰ ਨੂੰ ਅੰਮ੍ਰਿਤਸਰ ਅਤੇ ਚੰਡੀਗੜ੍ਹ ਏਅਰਪੋਰਟ ‘ਤੇ ਜਾਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਨੌਜਵਾਨਾਂ ਨੂੰ ਸੜਕਾਂ ‘ਤੇ ਟਰੈਕਟਰ ਅਤੇ ਹਵਾ ਵਿਚ ਡਰੋਨ ਰਾਹੀਂ ਏਅਰਪੋਰਟ ਬੰਦ ਕਰਵਾਉਣ ਲਈ ਉਕਸਾਇਆ ਹੈ,ਤਾਂ ਜੋ ਭਾਰਤ ਵਿਚ ਸਿੱਖ ਭਾਈਚਾਰੇ ਦੇ ਇਸ ਮਸਲੇ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਉਭਾਰਿਆ ਜਾ ਸਕੇ।