Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਜਗਦੀਸ਼ ਟਾਈਟਲਰ ਵਿਰੁੱਧ ਦੋਸ਼ ਤੈਅ ,30 ਨੂੰ ਅਦਾਲਤ ਸੁਣਾਵੇਗੀ ਫੈਸਲਾ

ਜਗਦੀਸ਼ ਟਾਈਟਲਰ ਵਿਰੁੱਧ ਦੋਸ਼ ਤੈਅ ,30 ਨੂੰ ਅਦਾਲਤ ਸੁਣਾਵੇਗੀ ਫੈਸਲਾ

ਨੈਸ਼ਨਲ ਡੈਸਕ : 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਪੁਲ ਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਵਿੱਚ ਮੁਲਜ਼ਮ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ ਫੈਸਲਾ 30 ਅਗਸਤ ਨੂੰ ਲਿਆ ਜਾਵੇਗਾ। ਸੀਬੀਆਈ ਨੇ ਇਸ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ ਆਈਪੀਸੀ ਧਾਰਾਵਾਂ 147, 109 ਅਤੇ 302 ਤਹਿਤ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸੀਬੀਆਈ ਮੁਤਾਬਕ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 31 ਅਕਤੂਬਰ ਨੂੰ ਉਨ੍ਹਾਂ ਦੇ ਸਰਕਾਰੀ ਰਿਹਾਇਸ਼ ‘ਤੇ ਉਨ੍ਹਾਂ ਦੇ ਅੰਗ ਰੱਖਿਅਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਇਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ, ਕਾਂਗਰਸ ਨੇਤਾ ਅਤੇ ਗਾਂਧੀ ਪਰਿਵਾਰ ਦੇ ਨਜ਼ਦੀਕੀ ਜਗਦੀਸ਼ ਟਾਈਟਲਰ ਨੇ ਕਥਿਤ ਤੌਰ ‘ਤੇ ਗੁੱਸੇ ਵਿੱਚ ਆਈ ਭੀੜ ਨੂੰ ਹਿੰਸਾ ਲਈ ਭੜਕਾਇਆ ਸੀ। ਇਸ ਦੌਰਾਨ ਭੀੜ ਨੇ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਸੀ। ਇਸ ਹਿੰਸਾ ਵਿੱਚ ਤਿੰਨ ਲੋਕ ਮਾਰੇ ਗਏ ਸਨ। 2023 ਵਿੱਚ ਸੀਬੀਆਈ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਜਗਦੀਸ਼ ਟਾਈਟਲਰ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ। ਜਾਂਚ ਏਜੰਸੀ ਨੇ ਉਸ ‘ਤੇ ਕਤਲ, ਦੰਗੇ ਅਤੇ ਕੁੱਟਮਾਰ ਦੇ ਦੋਸ਼ ਲਾਏ ਸਨ। ਚਾਰਜਸ਼ੀਟ ਵਿਚ ਕਿਹਾ ਗਿਆ ਹੈ ਕਿ ਕਾਂਗਰਸੀ ਨੇਤਾ ਨੇ ਦੰਗਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਉਸਨੇ ਆਪਣੇ ਹਲਕੇ ਵਿਚ ਹੋਈਆਂ ਹੱਤਿਆਵਾਂ ਦੀ ਗਿਣਤੀ ਹੋਰ ਥਾਵਾਂ ਨਾਲ ਤੁਲਨਾ ਕੀਤੀ ਅਤੇ ਆਪਣੇ ਆਦਮੀਆਂ ਨੂੰ ਹੋਰ ਹਮਲੇ ਕਰਨ ਲਈ ਕਿਹਾ।