ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਮਛੇਰਾਨ ਇਲਾਕੇ ’ਚ ਜਨਮ ਦਿਨ ਦੀ ਪਾਰਟੀ ਦੌਰਾਨ ਝਗੜੇ ਤੋਂ ਬਾਅਦ ਇਕ ਵਿਅਕਤੀ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।ਸ਼ਹਿਰ ਦੇ ਪੁਲਸ ਸੁਪਰਡੈਂਟ ਆਯੂਸ਼ ਵਿਕਰਮ ਸਿੰਘ ਨੇ ਸ਼ੁੱਕਰਵਾਰ ਰਾਤ ਵਾਪਰੀ ਘਟਨਾ ਬਾਰੇ ਸ਼ਨੀਵਾਰ ਦਸਿਆ ਕਿ ਮ੍ਰਿਤਕ ਦੀ ਪਛਾਣ ਅਬਦੁਲ ਕਰੀਮ (45) ਵਜੋਂ ਹੋਈ ਹੈ, ਜੋ ਮਛੇਰਾਨ ਦਾ ਰਹਿਣ ਵਾਲਾ ਸੀ। ਉਹ ਆਪਣੇ ਇਕ ਪਰਿਵਾਰਕ ਮੈਂਬਰ ਦੀ ਜਨਮ ਦਿਨ ਦੀ ਪਾਰਟੀ ’ਚ ਸ਼ਾਮਲ ਹੋਣ ਗਿਆ ਸੀ। ਇਸ ਦੌਰਾਨ ਕੁਝ ਲੋਕਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਝਗੜੇ ਤੋਂ ਬਾਅਦ ਕੁਝ ਲੋਕਾਂ ਨੇ ਅਬਦੁਲ ਕਰੀਮ ਨੂੰ ਲੋਹੇ ਦੀ ਰਾਡ ਨਾਲ ਕੁੱਟਿਆ ਜਿਸ ਕਾਰਨ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ।
ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰ ਨੇ 5 ਵਿਅਕਤੀਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਇਨ੍ਹਾਂ ’ਚੋਂ 3 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਫਰਾਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।