Become a member

Get the best offers and updates relating to Liberty Case News.

― Advertisement ―

spot_img
spot_img
HomeBig News'ਤਾਂ ਮਾਰਿਆ ਜਾਣਾ ਸੀ ਪਾਕਿਸਤਾਨ ਦਾ PM..!' ਇਰਾਨ ਨਾਲ ਜੰਗ ਦੀ ਤਿਆਰੀ...

‘ਤਾਂ ਮਾਰਿਆ ਜਾਣਾ ਸੀ ਪਾਕਿਸਤਾਨ ਦਾ PM..!’ ਇਰਾਨ ਨਾਲ ਜੰਗ ਦੀ ਤਿਆਰੀ ‘ਚ ਬੈਠੇ ਟਰੰਪ ਨੇ ਦੇ’ਤਾ ਵੱਡਾ ਬਿਆਨ

 

ਇੰਟਰਨੈਸ਼ਨਲ ਡੈਸਕ- ਇਕ ਪਾਸੇ ਅਮਰੀਕਾ ਨੇ ਇਰਾਨ ‘ਤੇ ਹਮਲੇ ਦੀ ਤਿਆਰੀ ਖਿੱਚੀ ਹੋਈ ਹੈ, ਉੱਥੇ ਹੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਰਾਤ ਆਪਣੇ ਸੰਬੋਧਨ ਵਿੱਚ ਇਕ ਵਾਰ ਫ਼ਿਰ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਦਖਲ ਕਾਰਨ ਹੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਪ੍ਰਮਾਣੂ ਜੰਗ ਟਲੀ ਹੈ ਤੇ ਜੇ ਉਹ ਦਖ਼ਲ ਨਾ ਦਿੰਦੇ ਤਾਂ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਵੀ ਮਾਰੇ ਜਾਣੇ ਸਨ। ਟਰੰਪ ਅਨੁਸਾਰ, ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਖੁਦ ਉਨ੍ਹਾਂ ਨੂੰ ਦੱਸਿਆ ਸੀ ਕਿ ਜੇਕਰ ਟਰੰਪ ਵਿਚਾਲੇ ਨਾ ਆਉਂਦੇ ਤਾਂ ਲਗਭਗ 3.5 ਕਰੋੜ (35 ਮਿਲੀਅਨ) ਲੋਕ ਮਾਰੇ ਜਾ ਸਕਦੇ ਸਨ।

 

ਟਰੰਪ ਨੇ ਕਿਹਾ, “ਮੇਰੇ ਰਾਸ਼ਟਰਪਤੀ ਬਣਨ ਦੇ ਪਹਿਲੇ 10 ਮਹੀਨਿਆਂ ਵਿੱਚ ਮੈਂ 8 ਜੰਗਾਂ ਖ਼ਤਮ ਕੀਤੀਆਂ। ਪਾਕਿਸਤਾਨ ਅਤੇ ਭਾਰਤ ਵਿਚਾਲੇ ਪ੍ਰਮਾਣੂ ਜੰਗ ਹੋਣ ਵਾਲੀ ਸੀ, ਪਰ ਮੇਰੇ ਦਖ਼ਲ ਨੇ ਇਸ ਨੂੰ ਰੋਕ ਦਿੱਤਾ।” ਹਾਲਾਂਕਿ ਭਾਰਤ ਸਰਕਾਰ ਨੇ ਟਰੰਪ ਦੇ ਇਸ ਦਾਅਵੇ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਭਾਰਤ ਦਾ ਕਹਿਣਾ ਹੈ ਕਿ ਪਾਕਿਸਤਾਨ ਨਾਲ ਜੰਗਬੰਦੀ ਦਾ ਸਮਝੌਤਾ ਸਿੱਧਾ ਪਾਕਿਸਤਾਨੀ ਫੌਜ (DGMO) ਦੀ ਅਪੀਲ ‘ਤੇ ਹੋਇਆ ਸੀ ਅਤੇ ਇਸ ਵਿੱਚ ਕਿਸੇ ਤੀਜੇ ਦੇਸ਼ ਦੀ ਕੋਈ ਭੂਮਿਕਾ ਨਹੀਂ ਸੀ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ, ਜਿਸ ‘ਚ 26 ਨਾਗਰਿਕ ਮਾਰੇ ਗਏ ਸਨ, ਦੇ ਜਵਾਬ ਵਿੱਚ ਭਾਰਤ ਨੇ 7 ਮਈ 2025 ਨੂੰ ‘ਆਪ੍ਰੇਸ਼ਨ ਸਿੰਦੂਰ’ ਸ਼ੁਰੂ ਕੀਤਾ ਸੀ। ਇਸ ਤਹਿਤ ਭਾਰਤੀ ਫੌਜ, ਹਵਾਈ ਫੌਜ ਅਤੇ ਜਲ ਸੈਨਾ ਨੇ ਪਾਕਿਸਤਾਨ ਦੇ ਅੰਦਰੂਨੀ ਇਲਾਕਿਆਂ ‘ਤੇ ਸਟੀਕ ਹਮਲੇ ਕਰ ਕੇ ਅੱਤਵਾਦੀ ਢਾਂਚਿਆਂ ਨੂੰ ਤਬਾਹ ਕਰ ਦਿੱਤਾ ਸੀ।

 

ਟਰੰਪ ਨੇ ਇਹ ਵੀ ਕਿਹਾ ਕਿ ਉਹ ਰੂਸ-ਯੂਕ੍ਰੇਨ ਜੰਗ ਖਤਮ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ ਅਤੇ ਉਹ ਇਰਾਨ ਨੂੰ ਕਦੇ ਵੀ ਪ੍ਰਮਾਣੂ ਹਥਿਆਰ ਨਹੀਂ ਬਣਾਉਣ ਦੇਣਗੇ। ਭਾਰਤੀ ਰੱਖਿਆ ਮਾਹਿਰਾਂ ਦਾ ਮੰਨਣਾ ਹੈ ਕਿ ਟਰੰਪ ਦੇ ਇਹ ਬਿਆਨ ਅਕਸਰ ਬੇਬੁਨਿਆਦ ਹੁੰਦੇ ਹਨ, ਜਦਕਿ ਜ਼ਮੀਨੀ ਹਕੀਕਤ ਭਾਰਤ ਦੀ ਮਜ਼ਬੂਤ ਫੌਜੀ ਕਾਰਵਾਈ ਵੱਲ ਇਸ਼ਾਰਾ ਕਰਦੀ ਹੈ।