ਜ਼ੀਰਾ : ਜ਼ੀਰਾ ਦੇ ਅਧੀਨ ਆਉਂਦੇ ਪਿੰਡ ਝੰਡਾ ਬੱਗਾ ਵਿਖੇ ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ’ਚ ਥਾਣਾ ਸਦਰ ਜ਼ੀਰਾ ਪੁਲਸ ਨੇ 2 ਬਾਏ ਨੇਮ ਵਿਅਕਤੀਆਂ ਅਤੇ 1 ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਅਨਵਰ ਮਸੀਹ ਨੇ ਦੱਸਿਆ ਕਿ ਰਾਧੇ ਸ਼ਾਮ ਜੇ. ਈ. ਕਮ ਮਾਈਨਿੰਗ ਇੰਸਪੈਕਟਰ ਜਲ ਨਿਕਾਸ ਉਸਾਰੀ ਉਪ-ਮੰਡਲ ਮੱਖੂ ਨੇ ਦੱਸਿਆ ਕਿ 8 ਮਾਰਚ ਨੂੰ ਪਿੰਡ ਝੰਡਾ ਬੱਗਾ ਪੁਰਾਣਾ ਵਿਖੇ ਗੁਰਲਾਲ ਸਿੰਘ ਪੁੱਤਰ ਹੰਸ ਰਾਜ ਵਾਸੀ ਤਲਵੰਡੀ ਨੌਂ ਬਹਾਰ ਥਾਣਾ ਕੋਟ ਈਸੇ ਖਾਂ, ਜ਼ਿਲ੍ਹਾ ਮੋਗਾ, ਗੁਰਭੇਜ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਲੋਂਗੀਵਿੰਡ ਥਾਣਾ ਕੋਟ ਈਸੇ ਖਾਂ ਅਤੇ ਇਕ ਅਣਪਛਾਤੇ ਵਿਅਕਤੀ ਵੱਲੋਂ ਰੇਤਾ ਦੀ ਨਾਜਾਇਜ਼ ਮਾਈਨਿੰਗ ਹੋਣੀ ਪਾਈ ਗਈ ਹੈ।
ਜਾਂਚਕਰਤਾ ਅਨਵਰ ਮਸੀਹ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।