ਫਿਰੋਜ਼ਪੁਰ : ਇੱਥੇ ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਥਾਣਾ ਸਿਟੀ ਫਿਰੋਜ਼ਪੁਰ, ਥਾਣਾ ਸਦਰ ਫਿਰੋਜ਼ਪੁਰ, ਥਾਣਾ ਘੱਲ ਖੁਰਦ ਅਤੇ ਥਾਣਾ ਤਲਵੰਡੀ ਭਾਈ ਦੀ ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਨੇ ਸੰਜੂ ਪੁੱਤਰ ਕਿਸ਼ਨ ਲਾਲ ਵਾਸੀ ਵਾਰਡ ਨੰਬਰ 3 ਬਸਤੀ ਭੱਟੀਆਂ ਵਾਲੀ ਫਿਰੋਜ਼ਪੁਰ ਸ਼ਹਿਰ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ 3.96 ਗ੍ਰਾਮ ਹੈਰੋਇਨ ਬਰਾਮਦ ਕੀਤੀ