ਜਲੰਧਰ – ਪੰਜਾਬ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਹੋਰ ਦੇ ਚਾਰ ਮੈਂਬਰ ਗ੍ਰਿਫ਼ਤਾਰ ਕੀਤੇ। ਦਰਅਸਲ ਜਲੰਧਰ ਦਿਹਾਤੀ ਪੁਲਸ ਨੇ ਜਲੰਧਰ-ਬਟਾਲਾ ਹਾਈਵੇਅ ‘ਤੇ 70 ਕਿਲੋਮੀਟਰ ਤੱਕ ਪਿੱਛਾ ਕਰਕੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੱਲੋਂ ਐਕਸ ‘ਤੇ ਦਿੱਤੀ ਗਈ।
ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਗੈਂਗ ਜਰਮਨੀ ਵਿਚ ਰਹਿਣ ਵਾਲੇ ਅਮਨ ਉਰਫ਼ ਅੰਡਾ ਦੇ ਸੰਪਰਕ ਵਿਚ ਸੀ, ਜੋ ਕੌਮਾਂਤਰੀ ਸੰਬੰਧਾਂ ਦੀ ਵਰਤੋਂ ਕਰਕੇ ਪੰਜਾਬ ਵਿਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਚਾਰੋਂ ਮੈਂਬਰਾਂ ਕੋਲੋਂ ਇਕ ਰਿਵਾਲਵਰ, 2 ਪਿਸਤੌਲ, ਇਕ ਗਲਾਕ ਪਿਸਤੌਲ 9 ਐੱਮ. ਐੱਮ, 4 ਜ਼ਿੰਦਾ ਕਾਰਤੂਸ ਅਤੇ ਦੋ ਵਾਹਨ ਬਰਾਮਦ ਹੋਏ ਹਨ