Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ : ਗੁੱਸੇ 'ਚ ਆਏ ਪਤੀ ਨੇ ਘਰਵਾਲੀ ਦਾ ਦੋ ਗੋਲੀਆਂ ਮਾਰ...

ਪੰਜਾਬ : ਗੁੱਸੇ ‘ਚ ਆਏ ਪਤੀ ਨੇ ਘਰਵਾਲੀ ਦਾ ਦੋ ਗੋਲੀਆਂ ਮਾਰ ਕੇ ਕੀਤਾ ਕਤਲ, ਫਿਰ ਆਪ ਵੀ ਕੀਤੀ ਖੁਦਕੁਸ਼ੀ

ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਫਤਿਹਗੜ ਚੂੜੀਆਂ ਅਧੀਨ ਥਾਣਾ ਘਣੀਏ ਕੇ ਬਾਂਗਰ ਦੇ ਪਿੰਡ ਕਾਦੀਆਂ ਰਾਜਪੂਤਾਂ ‘ਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਪਤੀ ਵੱਲੋਂ ਪਹਿਲਾਂ ਆਪਣੀ ਪਤਨੀ ਨੂੰ ਗੋਲੀ ਮਾਰੀ ਗਈ ਅਤੇ ਫਿਰ ਖੁਦ ਨੂੰ ਵੀ ਗੋਲੀ ਮਾਰ ਲਈ। ਇਸ ਨਾਲ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਲਲਿਤ ਕੁਮਾਰ ਅਤੇ ਐਸਐਚਓ ਲੱਖਵਿੰਦਰ ਸਿੰਘ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਪੁਲਸ ਅਧਿਕਾਰੀਆਂ ਨੂੰ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਬਰਿੰਦਰ ਸਿੰਘ ਉਰਫ਼ ਬਿੰਦਾ ਦਾ ਪਹਿਲੀ ਪਤਨੀ ਨਾਲ ਤਲਾਕ ਹੋ ਚੁੱਕਾ ਸੀ ਅਤੇ ਉਸਦਾ ਦੂਜਾ ਵਿਆਹ ਪਰਮਸਲੀਲ ਕੌਰ ਨਾਲ ਹੋਇਆ ਸੀ। ਦੋਵਾਂ ਵਿਚਕਾਰ ਅਕਸਰ ਤਕਰਾਰ ਰਹਿੰਦੀ ਸੀ
ਬੀਤੀ ਸ਼ਾਮ ਨੂੰ ਦੋਵੇਂ ਘਰ ਵਿੱਚ ਇੱਕਲੇ ਸਨ। ਇਸ ਦੌਰਾਨ ਉਨ੍ਹਾਂ ਵਿਚਕਾਰ ਤਿੱਖੀ ਤਕਰਾਰ ਹੋਈ, ਜਿਸ ਤੋਂ ਬਾਅਦ ਗੁੱਸੇ ਵਿੱਚ ਆ ਕੇ ਬਰਿੰਦਰ ਸਿੰਘ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਪਹਿਲਾਂ ਪਤਨੀ ਦੀ ਲੱਤ ਅਤੇ ਛਾਤੀ ਵਿੱਚ ਗੋਲੀ ਮਾਰੀ ਅਤੇ ਫਿਰ ਖੁਦ ਆਪਣੀ ਛਾਤੀ ਵਿੱਚ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤਾ ਗਿਆ ਹੈ।