ਅੰਮ੍ਰਿਤਸਰ- ਅੰਮ੍ਰਿਤਸਰ ਗੇਮ ਐਜੂਕੇਸ਼ਨ ਵੱਲੋਂ ਅੰਮ੍ਰਿਤਸਰ ਦੇ ਗਾਂਧੀ ਗਰਾਊਂਡ ‘ਚ 2 ਸਤੰਬਰ ਤੋਂ 10 ਸਤੰਬਰ ਤੱਕ ਕੁੜੀਆਂ ਦੇ T-20 ਕ੍ਰਿਕਟ ਮੈਚ ਕਰਵਾਏ ਜਾ ਰਹੇ ਹਨ। ਇਸ ਟੂਰਨਾਮੈਂਟ ਵਿੱਚ ਪੰਜਾਬ ਭਰ ਦੀਆਂ ਕੁੜੀਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਅੰਮ੍ਰਿਤਸਰ ਵਿੱਚ ਪਹਿਲੀ ਵਾਰ ਕੁੜੀਆਂ ਲਈ ਇਹੋ ਜਿਹੇ ਮੈਚ ਹੋ ਰਹੇ ਹਨ ਜੋ ਕਿ ਸ਼ਹਿਰ ਵਾਸੀਆਂ ਲਈ ਮਾਣ ਵਾਲੀ ਗੱਲ ਹੈ।
ਅੰਮ੍ਰਿਤਸਰ ਗੇਮ ਐਜੂਕੇਸ਼ਨ ਦੇ ਪ੍ਰਧਾਨ ਨਵਜੋਤ ਸਿੰਘ ਗਰੋਵਰ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਪ੍ਰਧਾਨਗੀ ਸੰਭਾਲੀ ਹੈ, ਉਸੇ ਦਿਨ ਤੋਂ ਉਨ੍ਹਾਂ ਦਾ ਮਕਸਦ ਗਾਂਧੀ ਗਰਾਊਂਡ ਨੂੰ ਵਧੀਆ ਬਣਾਉਣਾ ਹੈ। ਉਨ੍ਹਾਂ ਨੇ ਸਰਕਾਰ ਨੂੰ ਕਈ ਵਾਰ ਬੇਨਤੀ ਕੀਤੀ ਹੈ ਕਿ ਇਸ ਗਰਾਊਂਡ ਨੂੰ ਇੰਟਰਨੈਸ਼ਨਲ ਲੈਵਲ ਦਾ ਬਣਾਇਆ ਜਾਵੇ ਤਾਂ ਜੋ ਵਿਦੇਸ਼ੀ ਟੀਮਾਂ ਵੀ ਇੱਥੇ ਆ ਕੇ ਖੇਡ ਸਕਣ।