ਲੁਧਿਆਣਾ : ਪੰਜਾਬ ਸਰਕਾਰ ਵਲੋਂ ਆਮ ਜਨਤਾ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਦੀ ਮੁਹਿੰਮ ਦੇ ਹਿੱਸੇ ਵਜੋਂ ਸੇਵਾ ਕੇਂਦਰਾਂ ’ਤੇ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ (ਆਰ. ਸੀ.) ਸਮੇਤ 30 ਸੇਵਾਵਾਂ ਦੇ ਨਾਲ ਮਾਲ ਵਿਭਾਗ ਨਾਲ ਸਬੰਧਿਤ 6 ਹੋਰ ਸੇਵਾਵਾਂ ਵੀ ਉਪਲੱਬਧ ਕਰਵਾਈਆਂ ਜਾਣਗੀਆਂ। ਇਸ ਤਰ੍ਹਾਂ ਹੁਣ ਅਪਲਾਈ ਕਰਨ ਵਾਲਿਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡੀ. ਸੀ. ਹਿਮਾਂਸ਼ੂ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦੇ ਰਹੀ ਹੈ ਅਤੇ ਭਵਿੱਖ ’ਚ ਸਟੈਂਪ ਡਿਊਟੀ ਦੀ ਅਦਾਇਗੀ, ਤਬਾਦਲੇ ਲਈ ਅਰਜ਼ੀ, ਮਾਲ ਰਿਕਾਰਡ ’ਚ ਰਿਪੋਰਟ ਲਈ ਅਪੀਲ (ਬੈਂਕ ਕਰਜ਼ੇ ਨਾਲ ਸਬੰਧਿਤ ਕੰਮ), ਫ਼ਰਦ ’ਚ ਤਬਦੀਲੀ, ਡਿਜੀਟਲ ਦਸਤਖ਼ਤ ਵਾਲਾ ਫ਼ਰਦ, ਡਰਾਈਵਿੰਗ ਲਾਇਸੈਂਸ, ਆਰ. ਸੀ. ਆਦਿ ਵਰਗੀਆਂ ਹੋਰ ਸਹੂਲਤਾਂ ਸੇਵਾ ਕੇਂਦਰਾਂ ’ਤੇ ਉਪਲੱਬਧ ਕਰਵਾਈਆਂ ਜਾਣਗੀਆਂ।