ਲੁਧਿਆਣਾ : ਲੁਧਿਆਣਾ ਜ਼ਿਲ੍ਹੇ ‘ਚ ਅੱਜ ਤੜਕੇ ਸਵੇਰੇ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਦੁੱਗਰੀ ਪੁਲਸ ਨੇ ਤੜਕੇ ਸਵੇਰੇ ਦੁੱਗਰੀ ਥਾਣੇ ਦੇ ਇਲਾਕੇ ‘ਚ ਫਾਇਰਿੰਗ ਕਰਨ ਵਾਲੇ ਦੋ ਦੋਸ਼ੀਆਂ ਦਾ ਐਨਕਾਊਂਟਰ ਕੀਤਾ ਹੈ।
ਪਹਿਲਾਂ ਦੋਸ਼ੀਆਂ ਨੇ ਪੁਲਸ ‘ਤੇ ਗੋਲੀਆਂ ਚਲਾਈਆਂ। ਜਵਾਬੀ ਕਾਰਵਾਈ ‘ਚ ਜਦੋਂ ਪੁਲਸ ਨੇ ਗੋਲੀਆਂ ਚਲਾਈਆਂ ਤਾਂ ਦੋਸ਼ੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਦੋਸ਼ੀਆਂ ਦੀ ਪਛਾਣ ਸੁਮਿਤ ਅਤੇ ਮੁਨੀਸ਼ ਉਰਫ਼ ਟੋਨੀ 2 ਭਰਾਵਾਂ ਵਜੋਂ ਹੋਈ ਹੈ, ਜੋ ਸ਼ਹੀਦ ਭਗਤ ਸਿੰਘ ਨਗਰ ਦੇ ਰਹਿਣ ਵਾਲੇ ਹਨ।ਟੋਨੀ ‘ਤੇ 15 ਮਾਮਲੇ ਦਰਜ ਹਨ। ਬੀਤੇ ਦਿਨ ਵੀ ਉਹ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ‘ਚ ਸਨ। ਜਦੋਂ ਪੁਲਸ ਨੇ ਉਨ੍ਹਾਂ ਨੂੰ ਫੜ੍ਹਨਾ ਚਾਹਿਆ ਤਾਂ ਉਨ੍ਹਾਂ ਨੇ ਪੁਲਸ ‘ਤੇ ਫਾਇਰਿੰਗ ਕਰ ਦਿੱਤੀ। ਫਿਰ ਪੁਲਸ ਦੀ ਜਵਾਬੀ ਕਾਰਵਾਈ ਦੌਰਾਨ ਦੋਵੇਂ ਜ਼ਖਮੀ ਹੋ ਗਏ। ਦੋਹਾਂ ਕੋਲੋਂ ਪੁਲਸ ਨੇ ਹਥਿਆਰ ਵੀ ਬਰਾਮਦ ਕੀਤੇ ਹਨ।