ਪਟਿਆਲਾ : ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਟਿਆਲਾ ਦੇ ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲਸ ਨੇ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪੁਰਾਣੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਇਹ ਵੀ ਪਤਾ ਲੱਗਿਆ ਹੈ ਕਿ ਬੀਤੇ ਦਿਨ ਉਨ੍ਹਾਂ ਤੋਂ ਸਕਿਓਰਿਟੀ ਵੀ ਵਾਪਸ ਲੈ ਲਈ ਗਈ ਸੀ।