ਬੁਢਲਾਡਾ : ਬੀਤੇ ਦਿਨੀਂ ਹਰਿਆਣਾ ਹੱਦ ਨਾਲ ਲੱਗਦੀ ਭਾਖੜਾ ਨਹਿਰ ’ਚ ਕਰੂਜ਼ਰ ਗੱਡੀ ਦੇ ਡਿੱਗਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਸੀ। ਇਸ ਹਾਦਸੇ ’ਚ ਪੰਜਾਬ ਦੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਰਾਹਤ ਫੰਡ ’ਚੋਂ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ।
ਇਸ ਸਬੰਧੀ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ’ਚ ਲਿਆਂਦਾ ਗਿਆ ਕਿ ਇਸ ਹਾਦਸੇ ’ਚ ਉਨ੍ਹਾਂ ਦੇ ਹਲਕੇ ਬੁਢਲਾਡਾ ਦੇ ਪਿੰਡ ਰਿਉਂਦ ਕਲਾਂ ਦੇ ਇੱਕੋ ਪਰਿਵਾਰ ਦੇ 3 ਮੈਂਬਰਾਂ ਅਤੇ ਪਿੰਡ ਸਸਪਾਲੀ ਦੀ ਇਕ ਔਰਤ ਦੀ ਮੌਤ ਹੋ ਗਈ ਸੀ ਅਤੇ ਇਕ ਬੱਚਾ ਅਰਮਾਨ ਰਿਉਂਦ ਬਚ ਗਿਆ ਸੀ।ਮੁੱਖ ਮੰਤਰੀ ਨੇ ਪੰਜਾਬ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਤੇ ਜ਼ਖਮੀ ਅਰਮਾਨ ਦੇ ਇਲਾਜ ਲਈ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।