Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਲੁਧਿਆਣਾ 'ਚ ਕੋਰਟ ਤੋਂ ਪੇਸ਼ੀ ਭੁਗਤ ਕੇ ਜਾ ਰਹੇ ਨੌਜਵਾਨ 'ਤੇ ਤੇਜ਼ਧਾਰ...

ਲੁਧਿਆਣਾ ‘ਚ ਕੋਰਟ ਤੋਂ ਪੇਸ਼ੀ ਭੁਗਤ ਕੇ ਜਾ ਰਹੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

 

ਲੁਧਿਆਣਾ — ਲੁਧਿਆਣਾ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।  ਅੱਧਾ ਦਰਜਨ ਤੋਂ ਵੱਧ ਹਥਿਆਰਬੰਦ ਵਿਅਕਤੀਆਂ ਨੇ ਗੁੰਡਾਗਰਦੀ ਦਾ ਪ੍ਰਦਰਸ਼ਨ ਕਰਦੇ ਹੋਏ ਇਕ ਨੌਜਵਾਨ ‘ਤੇ ਹਮਲਾ ਕਰ ਦਿੱਤਾ। ਹਮਲੇ ਨਾਲ ਅਦਾਲਤ ਦੇ ਪਿੱਛੇ ਵਾਲੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕ ਲੁਕਣ ਲਈ ਭੱਜੇ। ਹਮਲਾਵਰ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹੈਬੋਵਾਲ ਵਿਖੇ ਰਹਿਣ ਵਾਲੀਆਂ ਦੋ ਧਿਰਾਂ ਅਦਾਲਤ ਵਿੱਚ ਪੇਸ਼ ਹੋਣ ਲਈ ਆਈਆਂ ਸਨ।

 

ਮਿਲੀ ਜਾਣਕਾਰੀ ਮੁਤਾਬਕ ਜਿਵੇਂ ਹੀ ਇਕ ਨੌਜਵਾਨ ਅਦਾਲਤ ਤੋਂ ਬਾਹਰ ਆਇਆ ਤਾਂ ਦੂਜੀ ਧਿਰ ਦੇ ਮੈਂਬਰਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਜਦੋਂ ਉਹ ਆਪਣੀ ਕਾਰ ਵੱਲ ਭੱਜਿਆ,ਤਾਂ ਹਮਲਾਵਰਾਂ ਨੇ ਪਹਿਲਾਂ ਉਸ ਦੀ ਕਾਰ ਦੇ ਟਾਇਰਾਂ ‘ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ, ਜਿਸ ਨਾਲ ਕਾਰ ਦੀਆਂ ਖਿੜਕੀਆਂ ਟੁੱਟ ਗਈਆਂ। ਨੌਜਵਾਨ ਉਥੋਂ ਬਚਾਅ ਕਰਦੇ ਹੋਏ ਭੱਜ ਨਿਕਲਿਆ।

 

 

ਇਕ ਚਸ਼ਮਦੀਦ ਗਵਾਹ ਔਰਤ ਨੇ ਦੱਸਿਆ ਕਿ ਹਮਲਾਵਰ ਲਗਭਗ ਛੇ ਆਦਮੀ ਸਨ। ਘਟਨਾ ਦਾ ਸ਼ਿਕਾਰ ਹੋਇਆ ਨੌਜਵਾਨ ਵਾਰ-ਵਾਰ ਬਚ ਕੇ ਨਿਕਲ ਰਿਹਾ ਸੀ ਪਰ ਹਮਲਾਵਰਾਂ ਥੋੜ੍ਹੀ ਦੂਰੀ ‘ਤੇ ਨੌਜਵਾਨ ਦਾ ਪਿੱਛਾ ਕੀਤਾ, ਉਸ ਨੂੰ ਫੜ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਖ਼ੂਨ ਨਾਲ ਲਥਪਥ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਡਿਵੀਜ਼ਨ ਨੰਬਰ 5 ਪੁਲਸ ਸਟੇਸ਼ਨ ਦੀ ਪੁਲਸ ਮੌਕੇ ‘ਤੇ ਪਹੁੰਚੀ, ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਨੇੜਲੇ ਕੈਮਰਿਆਂ ਤੋਂ ਫੁਟੇਜ ਦੀ ਜਾਂਚ ਕਰਕੇ ਮੁਲਜ਼ਮ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ।