ਵਾਇਨਾਡ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਯਾਨੀ ਕਿ ਅੱਜ ਕੇਰਲ ਦੇ ਵਾਇਨਾਡ ਵਿਚ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਮੋਦੀ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਦਾ ਜਾਇਜ਼ਾ ਲੈਣਗੇ ਅਤੇ ਜ਼ਮੀਨ ਖਿਸਕਣ ਵਾਲੇ ਇਲਾਕਿਆਂ ‘ਚੋਂ ਕੱਢੇ ਗਏ ਲੋਕਾਂ ਨਾਲ ਗੱਲਬਾਤ ਕਰਨਗੇ। ਅਧਿਕਾਰੀਆਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਸਵੇਰੇ ਕਰੀਬ 11 ਵਜੇ ਕੰਨੂਰ ਪਹੁੰਚਣਗੇ ਜਿੱਥੇ ਕੇਰਲ ਦੇ ਰਾਜਪਾਲ ਆਰਿਫ ਮੁਹੰਮਦ ਖਾਨ, ਮੁੱਖ ਮੰਤਰੀ ਪਿਨਾਰਈ ਵਿਜਯਨ ਅਤੇ ਸੂਬਾ ਸਰਕਾਰ ਦੇ ਉੱਚ ਅਧਿਕਾਰੀ ਉਨ੍ਹਾਂ ਦਾ ਸਵਾਗਤ ਕਰਨਗੇ।
ਇਸ ਤੋਂ ਬਾਅਦ ਉਹ ਹੈਲੀਕਾਪਟਰ ਰਾਹੀਂ ਵਾਇਨਾਡ ਦੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਇਲਾਕਿਆਂ ਦਾ ਮੁਆਇਨਾ ਕਰਨਗੇ। ਅਧਿਕਾਰੀਆਂ ਮੁਤਾਬਕ ਬਚਾਅ ਕਾਰਜ ‘ਚ ਸ਼ਾਮਲ ਟੀਮਾਂ ਪ੍ਰਧਾਨ ਮੰਤਰੀ ਨੂੰ ਨਿਕਾਸੀ ਕੋਸ਼ਿਸ਼ਾਂ ਬਾਰੇ ਜਾਣਕਾਰੀ ਦੇਣਗੀਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਰਾਹਤ ਕੈਂਪਾਂ ਅਤੇ ਹਸਪਤਾਲਾਂ ਦਾ ਦੌਰਾ ਕਰਨਗੇ ਜਿੱਥੇ ਉਹ ਜ਼ਮੀਨ ਖਿਸਕਣ ਵਾਲੇ ਇਲਾਕਿਆਂ ਤੋਂ ਕੱਢੇ ਗਏ ਪੀੜਤਾਂ ਅਤੇ ਲੋਕਾਂ ਨੂੰ ਮਿਲਣਗੇ।