ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਲੁਧਿਆਣਾ ਅਧੀਨ ਪੈਂਦੀ ਮਰਾਡੋ ਪੁਲਿਸ ਚੌਕੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਤਾਪ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮਾਂ ਨੂੰ ਲੁਧਿਆਣਾ ਸ਼ਹਿਰ ਦੇ ਸ਼ਿਮਲਾਪੁਰੀ ਨਿਵਾਸੀ ਗੁਰਜੀਤ ਰਾਏ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।