ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ ‘ਚ ਸ਼ਾਮਲ ਹੋਣ ਜਾ ਰਹੇ ਰਵਨੀਤ ਬਿੱਟੂ ਨੇ ਖੁਸ਼ੀ ਜ਼ਾਹਰ ਕੀਤੀ ਹੈ। ਬਿੱਟੂ ਸ਼ਾਮ ਨੂੰ ਰਾਜ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਮੋਦੀ ਨੇ ਸਹੁੰ ਚੁੱਕਣ ਲਈ ਹੋਰ ਸੰਭਾਵਿਤ ਮੰਤਰੀਆਂ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਰਵਨੀਤ ਬਿੱਟੂ ਨੇ ਕਿਹਾ ਕਿ ਮੇਰੇ ਲਈ ਇਹ ਵੱਡੀ ਗੱਲ ਹੈ ਕਿ ਚੋਣਾਂ ਹਾਰਨ ਤੋਂ ਬਾਅਦ ਵੀ ਉਨ੍ਹਾਂ (ਐਨਡੀਏ) ਨੇ ਮੈਨੂੰ ਆਪਣੀ ਕੈਬਨਿਟ ਵਿੱਚ ਚੁਣਿਆ ਹੈ ਅਤੇ ਪੰਜਾਬ ਨੂੰ ਮੌਕਾ ਦਿੱਤਾ ਹੈ।
ਬਿੱਟੂ ਨੇ ਕਿਹਾ ਕਿ ਉਨ੍ਹਾਂ ਦੀ ਤਰਜੀਹ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਲਈ ਮੈਦਾਨ ਤਿਆਰ ਕਰਨਾ ਹੋਵੇਗੀ। ਅਜੇ ਦੋ ਸਾਲ ਪਹਿਲਾਂ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਨਕਾਰ ਦਿੱਤਾ ਸੀ। ਹਰ ਕੋਈ ਜਾਣਦਾ ਹੈ ਕਿ ‘ਆਪ’ ਕੀ ਕੰਮ ਕਰ ਰਹੀ ਹੈ, ਇਸ ਲਈ ਲੋਕਾਂ ਕੋਲ ਇਕ ਹੀ ਵਿਕਲਪ ਹੈ, ਉਹ ਹੈ ਭਾਜਪਾ। ਬਿੱਟੂ ਨੇ ਕਿਹਾ ਕਿ ਜੇਕਰ ਮੌਕਾ ਦਿੱਤਾ ਗਿਆ ਤਾਂ ਮੈਂ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹਾਂਗਾ।