Wednesday, January 22, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਹੁਣ ਸਿਖਲਾਈ ਲਈ ਪ੍ਰਾਈਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਜਾਵੇਗਾ ਫਿਨਲੈਂਡ

ਹੁਣ ਸਿਖਲਾਈ ਲਈ ਪ੍ਰਾਈਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਜਾਵੇਗਾ ਫਿਨਲੈਂਡ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਐਸ.ਏ.ਐਸ. ਨਗਰ (ਮੋਹਾਲੀ) ਦੇ ਫੇਜ਼ 11 ਵਿਖੇ ਸਕੂਲ ਆਫ਼ ਐਮੀਨੈਂਸ ਦੇ ਆਪਣੇ ਦੌਰੇ ਦੌਰਾਨ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਦੀ ਸਿਖਲਾਈ ਲਈ ਯੂਨੀਵਰਸਿਟੀ ਆਫ਼ ਤੁਰਕੂ ਨਾਲ ਪਹਿਲਾਂ ਹੀ ਇੱਕ ਸਮਝੌਤਾ ਪੱਤਰ ‘ਤੇ ਹਸਤਾਖ਼ਰ ਕੀਤੇ ਜਾ ਚੁੱਕੇ ਹਨ। ਉਹਨਾਂ ਦੱਸਿਆ ਕਿ ਤਿੰਨ ਹਫ਼ਤਿਆਂ ਦੇ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਪਹਿਲੇ ਹਫ਼ਤੇ ਪੰਜਾਬ ‘ਚ ਹੀ ਸਿਖਲਾਈ ਦਿੱਤੀ ਜਾਵੇਗੀ, ਜਿਸ ਤੋਂ ਬਾਅਦ ਅਗਲੇ ਦੋ ਹਫ਼ਤੇ ਫਿਨਲੈਂਡ ਵਿਖੇ ਸਿਖਲਾਈ ਦਿੱਤੀ ਜਾਵੇਗੀ।

ਸ. ਹਰਜੋਤ ਸਿੰਘ ਬੈਂਸ ਨੇ ਮਾਹਿਰਾਂ, ਜਿਸ ਵਿੱਚ ਸ੍ਰੀ ਏਰੀ ਕਿਓਸਕੀ, ਸ੍ਰੀ ਜੋਇਲ, ਮਿਸ ਮਿਰਜਾਮੀ ਈਨੋਲਾ ਅਤੇ ਮਿਸ ਸਾਰੀ ਇਸੋਕਾਇਟੋ-ਸਿੰਜੋਈ ਸ਼ਾਮਲ ਹਨ, ਦਾ ਨਿੱਘਾ ਸਵਾਗਤ ਕੀਤਾ। ਆਪਣੇ ਦੌਰੇ ਦੌਰਾਨ ਸਿੱਖਿਆ ਮੰਤਰੀ ਨੇ ਉਨ੍ਹਾਂ ਦੇ ਸਹਿਯੋਗ ਅਤੇ ਮੁਹਾਰਤ ਲਈ ਸ਼ਲਾਘਾ ਕੀਤੀ ਅਤੇ ਸੂਬੇ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਉਨ੍ਹਾਂ ਦੀ ਭੂਮਿਕਾ ਦੀ ਮਹੱਤਤਾ ਨੂੰ ਉਜਾਗਰ ਕੀਤਾ।