Become a member

Get the best offers and updates relating to Liberty Case News.

― Advertisement ―

spot_img
spot_img
HomeBig Newsਬਿਜਲੀ ਦੀਆਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਉਣ ਕਾਰਨ 1 ਦੀ...

ਬਿਜਲੀ ਦੀਆਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਉਣ ਕਾਰਨ 1 ਦੀ ਮੌਤ, ਦੂਜੇ ਦੀ ਹਾਲਤ ਗੰਭੀਰ

ਲੁਧਿਆਣਾ (ਖੁਰਾਣਾ) : ਬਹਾਦਰਕੇ ਰੋਡ ਇਲਾਕੇ ’ਚ ਪੈਂਦੀ ਬਾਜ਼ੀਗਰ ਬਸਤੀ ’ਚ ਬਿਜਲੀ ਦੀਆਂ ਹਾਈ ਟੈਂਸ਼ਨ ਤਾਰਾਂ ਵਿਚ ਹੋਏ ਜ਼ੋਰਦਾਰ ਧਮਾਕੇ ਤੋਂ ਬਾਅਦ ਇਲਾਕੇ ’ਚ ਜਾਨਲੇਵਾ ਹਾਦਸਾ ਵਾਪਰ ਗਿਆ। ਤਾਰਾਂ ਦੀ ਲਪੇਟ ’ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂਕਿ ਦੂਜੇ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਸ ਤੋਂ ਬਾਅਦ ਇਲਾਕੇ ਵਿਚ ਕਈ ਘੰਟਿਆਂ ਤੱਕ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ। ਬਿਜਲੀ ਦਾ ਕਰੰਟ ਲੱਗਣ ਕਾਰਨ ਮਰਨ ਵਾਲੇ ਵਿਅਕਤੀ ਦਾ ਨਾਂ ਸੁਭਾਸ਼ (45) ਦੱਸਿਆ ਜਾ ਰਿਹਾ ਹੈ, ਜੋ ਇਲਾਕੇ ’ਚ ਭੇਲਪੁਰੀ ਦੀ ਰੇਹੜੀ ਲਗਾ ਕੇ ਪਰਿਵਾਰ ਦੀ ਰੋਜ਼ੀ-ਰੋਟੀ ਦਾ ਜੁਗਾੜ ਕਰਦਾ ਸੀ। ਜਾਨਲੇਵਾ ਹਾਦਸੇ ਕਾਰਨ ਇਲਾਕਾ ਵਾਸੀਆਂ ’ਚ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਖਿਲਾਫ ਭਾਰੀ ਗੁੱਸਾ ਬਣਿਆ ਹੋਇਆ ਹੈ।ਲੋਕਾਂ ਨੇ ਪਾਵਰਕਾਮ ਅਧਿਕਾਰੀਆਂ ਖਿਲਾਫ ਲਾਪ੍ਰਵਾਹੀ ਅਪਣਾਉਣ ਸਮੇਤ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਨਿਵਾਰਣ ਕਰਨਾ ਤਾਂ ਦੂਰ ਫੋਨ ਤੱਕ ਨਾ ਚੁੱਕਣ ਵਰਗੇ ਗੰਭੀਰ ਦੋਸ਼ ਲਗਾਏ ਗਏ ਹਨ। ਇਲਾਕਾ ਵਾਸੀਆਂ ਨੇ ਦਾਅਵਾ ਕੀਤਾ ਕਿ ਬਿਜਲੀ ਦੀ ਤਾਰ ਕਾਰਨ ਹੋਏ ਜ਼ੋਰਦਾਰ ਧਮਾਕੇ ਤੋਂ ਬਾਅਦ ਤਾਰ ਟੁੱਟ ਕੇ ਜ਼ਮੀਨ ’ਤੇ ਡਿੱਗ ਗਈ, ਜਿਸ ਕਾਰਨ ਬੇਗੁਨਾਹ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ ਹੈ।ਓਧਰ ਮਾਮਲੇ ਨੂੰ ਲੈ ਕੇ ਛਾਉਣੀ ਮੁਹੱਲਾ ਬਿਜਲੀਘਰ ਦੇ ਐੱਸ. ਡੀ. ਓ. ਸ਼ਿਵ ਕੁਮਾਰ ਨੇ ਕਿਹਾ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਤਾਰ ਟੁੱਟ ਕੇ ਸੜਕ ’ਤੇ ਡਿੱਗਣ ਦਾ ਅਸਲ ਕਾਰਨ ਕੀ ਹੈ, ਜਿਸ ਦੇ ਲਈ ਇਲਾਕੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ। ਐੱਸ. ਡੀ. ਓ. ਸ਼ਿਵ ਕੁਮਾਰ ਨੇ ਕਿਹਾ ਕਿ ਹਾਲ ਦੀ ਘੜੀ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ।