ਲਾਹੌਰ – ਪਾਕਿਸਤਾਨ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਪੰਜਾਬ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੇ 12 ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੰਜਾਬ ਪੁਲਸ ਦੇ ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ.) ਨੇ ਇੱਕ ਬਿਆਨ ਵਿੱਚ ਕਿਹਾ ਕਿ ਉਸਨੇ ਟੀਟੀਪੀ ਦੇ 12 ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਇੱਕ ਵੱਡੀ ਅੱਤਵਾਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ।
ਸੀ.ਟੀ.ਡੀ. ਨੇ ਕਿਹਾ ਕਿ ਉਸਨੇ ਪਿਛਲੇ ਕੁਝ ਦਿਨਾਂ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 140 ਅਪਰੇਸ਼ਨ ਚਲਾਏ, ਜਿਸ ਵਿਚ ਭੱਕੜ, ਸਰਗੋਧਾ, ਰਹੀਮ ਯਾਰ ਖਾਨ, ਫੈਸਲਾਬਾਦ, ਸ਼ੇਖਪੁਰਾ, ਨਨਕਾਣਾ ਸਾਹਿਬ ਅਤੇ ਝਾਂਗ ਤੋਂ 12 ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਪਿਛਲੇ ਹਫ਼ਤੇ ਸੀ.ਟੀ.ਡੀ. ਨੇ ਲਾਹੌਰ ਤੋਂ 300 ਕਿਲੋਮੀਟਰ ਦੂਰ ਮੀਆਂਵਾਲੀ ਜ਼ਿਲ੍ਹੇ ਵਿੱਚ ਟੀ.ਟੀ.ਪੀ. ਦੇ 10 ਸ਼ੱਕੀ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ।