ਚੰਡੀਗੜ੍ਹ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ’ਚ ਔਰਤਾਂ ਲਈ 3 ਮੈਗਾ ਪਲੇਸਮੈਂਟ ਕੈਂਪ ਲਾਏ ਗਏ, ਜਿਨ੍ਹਾਂ ’ਚ ਕੁੱਲ 1223 ਔਰਤਾਂ ਨੂੰ ਨੌਕਰੀ ਲਈ ਚੁਣਿਆ ਗਿਆ।
ਇਸ ਸਬੰਧੀ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਮੈਗਾ ਪਲੇਸਮੈਂਟ ਕੈਂਪਾਂ ’ਚ 2829 ਔਰਤਾਂ ਨੇ ਹਿੱਸਾ ਲਿਆ ਸੀ। ਕੈਂਪਾਂ ’ਚ 41 ਰੁਜ਼ਗਾਰਦਾਤਾਵਾਂ ਨੇ ਹਿੱਸਾ ਲਿਆ ਤੇ 1223 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ। ਇਨ੍ਹਾਂ ਕੈਂਪਾਂ ’ਚ ਮਾਈਕ੍ਰੋਸਾਫਟ ਅਤੇ ਆਈ. ਬੀ. ਐੱਮ. ਨੇ ਡਿਜੀਟਲ ਹੁਨਰ ਵਿਕਾਸ ਲਈ 100 ਤੋਂ ਵੱਧ ਉਮੀਦਵਾਰਾਂ ਦੀ ਚੋਣ ਕੀਤੀ ਹੈ।