Saturday, July 19, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjab’ਯੁੱਧ ਨਸ਼ਿਆਂ ਵਿਰੁੱਧ’ ਦੇ 114ਵੇਂ ਦਿਨ ਪੰਜਾਬ ਪੁਲਿਸ ਵੱਲੋਂ 126 ਨਸ਼ਾ ਤਸਕਰ...

’ਯੁੱਧ ਨਸ਼ਿਆਂ ਵਿਰੁੱਧ’ ਦੇ 114ਵੇਂ ਦਿਨ ਪੰਜਾਬ ਪੁਲਿਸ ਵੱਲੋਂ 126 ਨਸ਼ਾ ਤਸਕਰ ਗ੍ਰਿਫ਼ਤਾਰ; 5.3 ਕਿਲੋ ਹੈਰੋਇਨ ਬਰਾਮਦ

 

 

ਚੰਡੀਗੜ੍ਹ, 23 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 114ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.3 ਕਿਲੋ ਹੈਰੋਇਨ, 200 ਗ੍ਰਾਮ ਅਫੀਮ ਅਤੇ 8850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 114 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18, 843 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 99 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 506 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 85  ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 540  ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 47  ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।