ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਚ ਆਮ ਆਦਮੀ ਪਾਰਟੀ ਨੇ ਪੂਰੀ ਤਿਆਰੀ ਖਿੱਚੀ ਹੋਈ ਹੈ। ਇਸੇ ਤਰ੍ਹਾਂ ਚੋਣ ਪ੍ਰਚਾਰ ਦੇ ਚੱਲਦੇ ‘ਆਪ’ ਦੇ ਰਾਜ ਸਭਾ ਸੰਸਦ ਰਾਘਵ ਚੱਢਾ ਅੱਜ ਲੁਧਿਆਣਾ ਪਹੁੰਚੇ। ਜਿੱਥੇ ਚੱਢਾ ਨੇ ਫਤਿਹਗੜ੍ਹ ਸਾਹਿਬ ਸੀਟ ਤੋਂ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਲਈ ਲੋਕਾਂ ਨੂੰ ਸਮਰਥਨ ਦੀ ਅਪੀਲ ਕੀਤੀ।
ਸੰਬੋਧਨ ਕਰਦੇ ਹੋਏ ਰਾਘਵ ਚੱਢਾ ਨੇ ਪੰਜਾਬ ਸਰਕਾਰ ਦੀਆਂ ਉਪਲੱਬਧੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਦਾ ਬਿਲ ਜ਼ੀਰੋ ਆ ਰਿਹਾ ਹੈ। ਵਧੀਆ ਸਕੂਲ ਬਣ ਰਹੇ ਹਨ। ਨੌਜਵਾਨਾਂ ਨੂੰ ਸਰਕਾਰੀਆਂ ਨੌਕਰੀਆਂ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਜਨ ਸਭਾ ਨੂੰ ਚੱਢਾ ਨੇ ਅਪੀਲ ਕਰਦੇ ਹੋਏ ਕਿਹਾ ਕਿ ਸੰਸਦ ਵਿੱਚ ਭਗਵੰਤ ਮਾਨ ਦੇ ਹੱਥ ਮਜਬੂਤ ਕਰੋ। ਇਸ ਵਾਰ ਸੰਸਦ ਵਿਚ ਭਗਵੰਤ ਮਾਨ ਦੀ ਆਵਾਜ਼ ਬਣ ਕੇ 13 ਸੰਸਦ ਮੈਂਬਰ ਗੂੰਜਣਗੇ।