Become a member

Get the best offers and updates relating to Liberty Case News.

― Advertisement ―

spot_img
spot_img
HomeBreaking News14 ਸਾਲਾ ਬੱਚੇ ਨੇ ਕੀਤੀ ਖ਼ੁਦਕੁਸ਼ੀ! ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ

14 ਸਾਲਾ ਬੱਚੇ ਨੇ ਕੀਤੀ ਖ਼ੁਦਕੁਸ਼ੀ! ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ

 

 

ਫਰੀਦਕੋਟ : ਜੈਤੋ ਦੀ ਦਾਣਾ ਮੰਡੀ ਨੇੜੇ ਰਹਿੰਦੇ ਇਕ ਪ੍ਰਵਾਸੀ ਮਜ਼ਦੂਰ ਪਰਿਵਾਰ ਦੇ 14 ਸਾਲਾ ਬੱਚੇ ਵੱਲੋਂ ਭੇਦਭਰੇ ਹਾਲਾਤ ਵਿਚ ਖੁਦਕੁਸ਼ੀ ਕਰ ਲਈ ਗਈ। ਮ੍ਰਿਤਕ ਬੱਚੇ ਦੀ ਪਛਾਣ ਨੀਰਜ ਕੁਮਾਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਜੈਤੋ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਨੀਰਜ ਕੁਮਾਰ ਆਪਣੀ ਮਾਤਾ ਰੀਨਾ ਰਾਣੀ ਦੇ ਨਾਲ ਦਾਣਾ ਮੰਡੀ ਨੇੜੇ ਰਹਿੰਦਾ ਸੀ। ਜਦੋਂ ਉਸ ਦੀ ਮਾਤਾ ਮਜ਼ਦੂਰੀ ਕਰਕੇ ਘਰ ਵਾਪਸ ਆਈ ਤਾਂ ਉਸਨੇ ਵੇਖਿਆ ਕਿ ਨੀਰਜ ਕਮਰੇ ਦੇ ਦਰਵਾਜ਼ੇ ਨੇੜੇ ਬੇਸੁੱਧ ਹਾਲਤ ਵਿਚ ਪਿਆ ਸੀ ਅਤੇ ਉਸ ਦੇ ਗਲ ਵਿੱਚ ਫਾਹਾ ਲੱਗਿਆ ਹੋਇਆ ਸੀ।

 

ਮਾਮਲੇ ਦੀ ਸੂਚਨਾ ਮਿਲਣ ਉਪਰੰਤ ਚੜਦੀ ਕਲਾ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਮੀਤ ਸਿੰਘ ਮੀਤਾ ਮੌਕੇ ’ਤੇ ਪਹੁੰਚੇ ਅਤੇ ਬੱਚੇ ਨੂੰ ਤੁਰੰਤ ਸਿਵਲ ਹਸਪਤਾਲ ਜੈਤੋ ਲਿਜਾਇਆ ਗਿਆ, ਜਿੱਥੋਂ ਉਸ ਨੂੰ ਕੋਟਕਪੂਰਾ ਰੈਫਰ ਕਰ ਦਿੱਤਾ ਗਿਆ। ਕੋਟਕਪੂਰਾ ਹਸਪਤਾਲ ਵਿੱਚ ਡਾਕਟਰਾਂ ਨੇ ਬੱਚੇ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਇਸ ਸਬੰਧੀ ਮ੍ਰਿਤਕ ਦੇ ਮਾਮਾ ਦੀਪਕ ਨੇ ਦੱਸਿਆ ਕਿ ਜਦੋਂ ਉਹ ਮਜ਼ਦੂਰੀ ਕਰਕੇ ਵਾਪਸ ਆਏ ਤਾਂ ਨੀਰਜ ਭੇਦਭਰੇ ਹਾਲਾਤਾਂ ਵਿੱਚ ਕਮਰੇ ਅੰਦਰ ਪਿਆ ਸੀ। ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਹੋ ਸਕੇਗਾ।

 

ਚੜ੍ਹਦੀ ਕਲਾ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਮੀਤ ਸਿੰਘ ਮੀਤਾ ਨੇ ਕਿਹਾ ਕਿ ਸੂਚਨਾ ਮਿਲਦੇ ਹੀ ਬੱਚੇ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉੱਥੇ ਹੀ ਜਾਂਚ ਅਧਿਕਾਰੀ ਏ.ਐੱਸ.ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।