Become a member

Get the best offers and updates relating to Liberty Case News.

― Advertisement ―

spot_img
spot_img
HomeBig News1984 ਦਾ ਸਿੱਖ ਕਤਲੇਆਮ ਭਾਰਤੀ ਲੋਕਤੰਤਰ ਦੇ ਮੱਥੇ 'ਤੇ ਕਲੰਕ, SGPC ਪ੍ਰਧਾਨ...

1984 ਦਾ ਸਿੱਖ ਕਤਲੇਆਮ ਭਾਰਤੀ ਲੋਕਤੰਤਰ ਦੇ ਮੱਥੇ ‘ਤੇ ਕਲੰਕ, SGPC ਪ੍ਰਧਾਨ ਧਾਮੀ ਨੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਵੰਬਰ 1984 ਵਿੱਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਏ ਸਿੱਖ ਕਤਲੇਆਮ ਨੂੰ ਭਾਰਤੀ ਲੋਕਤੰਤਰ ਦੇ ਮੱਥੇ ‘ਤੇ ਕਲੰਕ ਕਰਾਰ ਦਿੱਤਾ ਹੈ। ਉਨ੍ਹਾਂ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਘਟਨਾ ਨੂੰ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਪਰਿਵਾਰਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲ ਸਕਿਆ।

1984 ਦੇ ਕਤਲੇਆਮ ਵਿੱਚ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਤਤਕਾਲੀ ਕਾਂਗਰਸ ਸਰਕਾਰ ਦੀ ਸ਼ਹਿ ‘ਤੇ 1 ਨਵੰਬਰ ਤੋਂ ਕਰੀਬ ਇੱਕ ਹਫ਼ਤੇ ਤੱਕ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਹਿੰਸਾ ਕੀਤੀ ਗਈ। ਇਸ ਦੌਰਾਨ ਹਜ਼ਾਰਾਂ ਬੇਗੁਨਾਹ ਲੋਕਾਂ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਅਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੇ ਜ਼ੁਲਮ ਕੀਤੇ ਗਏ।

ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਨੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਠੋਸ ਕਦਮ ਚੁੱਕਣ ਦੀ ਬਜਾਏ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਆਗੂਆਂ ਦੀ ਪੈਰਵੀ ਕੀਤੀ ਅਤੇ ਉਨ੍ਹਾਂ ਨੂੰ ਵੱਡੇ ਸਿਆਸੀ ਅਹੁਦਿਆਂ ਨਾਲ ਨਿਵਾਜਿਆ। ਇਸ ਘਟਨਾ ਨੇ ਦੁਨੀਆ ਭਰ ਦੇ ਸੰਵੇਦਨਸ਼ੀਲ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ।

ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਠੋਸ ਕਦਮ ਚੁੱਕਣ ਦੀ ਮੰਗ

SGPC ਪ੍ਰਧਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਸਿੱਖ ਭਾਈਚਾਰੇ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ, ਪਰ ਇਸ ਦੇ ਬਾਵਜੂਦ ਸਿੱਖਾਂ ਨੂੰ ਵਾਰ-ਵਾਰ ਬੇਇਨਸਾਫ਼ੀ ਦਾ ਸਾਹਮਣਾ ਕਰਨਾ ਪਿਆ ਹੈ।

ਉਨ੍ਹਾਂ ਕਿਹਾ ਕਿ ਨਵੰਬਰ ਦਾ ਮਹੀਨਾ ਆਉਂਦਿਆਂ ਹੀ 1984 ਦੇ ਕਤਲੇਆਮ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਦੇ ਪੁਰਾਣੇ ਜ਼ਖ਼ਮ ਮੁੜ ਹਰੇ ਹੋ ਜਾਂਦੇ ਹਨ। ਸਰਕਾਰਾਂ ਦੀ ਜ਼ਿੰਮੇਵਾਰੀ ਹੈ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਇਸ ਕਤਲੇਆਮ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਈ ਜਾਵੇ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਅੱਜ

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਇਸ ਦਰਦਨਾਕ ਦੁਖਾਂਤ ਨੂੰ ਕਦੇ ਵੀ ਨਹੀਂ ਭੁੱਲੇਗੀ। ਕਤਲੇਆਮ ਵਿੱਚ ਜਾਨਾਂ ਗੁਆਉਣ ਵਾਲੇ ਲੋਕਾਂ ਦੀ ਯਾਦ ਵਿੱਚ ਹਰ ਸਾਲ ਸ਼ਰਧਾਂਜਲੀ ਸਮਾਗਮ ਕਰਵਾਏ ਜਾਂਦੇ ਹਨ।