ਹੈਦਰਾਬਾਦ : ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਦੇ ਆਊਟਰ ਰਿੰਗ ਰੋਡ (ਓਆਰਆਰ) ਉੱਤੇ ਸ਼ੁੱਕਰਵਾਰ ਤੜਕੇ ਇਕ ਕਾਰ ਨੇ ਇਕ ਟਰੱਕ ਦੇ ਪਿਛਲੇ ਹਿੱਸੇ ਵਿਚ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਸ ਦੇ ਮੁਤਾਬਕ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਦੋ ਹੋਰ ਨੇ ਹਸਪਤਾਲ ਵਿਚ ਦੰਮ ਤੋੜ ਦਿੱਤਾ ਹੈ। ਪੁਲਸ ਨੇ ਦੱਸਿਆ ਕਿ ਸ਼ਾਇਦ ਇਹ ਹਾਦਸਾ ਤੇਜ਼ ਰਫਤਾਰੀ ਕਾਰਨ ਵਾਪਰਿਆ ਹੈ।