ਨਵੀਂ ਦਿੱਲੀ- ਦਿੱਲੀ ਪੁਲਸ ਨੇ 2 ਨਸ਼ੀਲੇ ਪਦਾਰਥ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 1.5 ਕਰੋੜ ਰੁਪਏ ਤੋਂ ਵੱਧ ਕੀਮਤ ਦੀ 548 ਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ। ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਲੜੀਵਾਰ ਮੁਹਿੰਮ ਚਲਾ ਕੇ ਸਭ ਤੋਂ ਪਹਿਲੇ ਪੂਜਾ ਦੇਵੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ 415 ਗ੍ਰਾਮ ਹੈਰੋਇਨ ਜ਼ਬਤ ਕੀਤੀ। ਅਧਿਕਾਰੀ ਨੇ ਦੱਸਿਆ ਕਿ ਪੁੱਛ-ਗਿੱਛ ਦੌਰਾਨ ਉਸ ਨੇ ਰੋਹਿਤ ਨਾਂ ਦੇ ਵਿਅਕਤੀ ਬਾਰੇ ਦੱਸਿਆ, ਜੋ ਕਿ ਉਸ ਨੂੰ ਨਸ਼ੀਲਾ ਪਦਾਰਥ ਮੁਹੱਈਆ ਕਰਵਾਉਂਦਾ ਸੀ।
ਇਸ ਤੋਂ ਬਾਅਦ ਰੋਹਿਤ ਨੂੰ ਸੁਲਤਾਨਪੁਰੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਕੋਲੋਂ 133 ਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ। ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ‘ਚ ਪਹਿਲਾਂ ਤੋਂ ਸ਼ਾਮਲ ਪੂਜਾ, ਰੋਹਿਤ ਦੇ ਨਾਲ ਨਸ਼ੀਲੇ ਪਦਾਰਥ ਤਸਕਰੀ ‘ਚ ਸ਼ਾਮਲ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਉਹ ਦਿੱਲੀ-ਐੱਨਸੀਆਰ ‘ਚ ਹੈਰੋਇਨ ਦੀ ਤਸਕਰੀ ਕਰਦੇ ਸਨ।