ਬਾਬਾ ਬਕਾਲਾ ਸਾਹਿਬ- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸਥਾਨਕ ਪੁਲਸ ਨੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 5-5 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਥਾਣਾ ਬਿਆਸ ’ਚ ਮੁਕੱਦਮਾ ਦਰਜ ਕੀਤਾ ਹੈ।
ਕਥਿਤ ਦੋਸ਼ੀਆ ਦੀ ਸ਼ਨਾਖਤ ਦਵਿੰਦਰ ਸਿੰਘ ਉਰਫ ਕਾਲਾ ਪੁੱਤਰ ਸੁਰਜੀਤ ਸਿੰਘ ਅਤੇ ਬਲਜਿੰਦਰ ਸਿੰਘ ਪੁੱਤਰ ਦਾਰਾ ਸਿੰਘ ਦੋਵੇਂ ਵਾਸੀਆਨ ਬਾਬਾ ਬਕਾਲਾ ਸਾਹਿਬ ਵਜੋਂ ਹੋਈ ਹੈ। ਇਥੇ ਇਹ ਵੀ ਵਰਨਣਯੋਗ ਹੈ ਕਿ ਇਸ ਗੱਲ ਦੀ ਪੂਰੇ ਸ਼ਹਿਰ ਵਿਚ ਚਰਚਾ ਹੈ ਕਿ ਪੁਲਸ ਵੱਲੋਂ ਹੋਰ ਵੀ ਕਈ ਨਸ਼ਾ ਸਮੱਗਲਰਾਂ ਕੋਲੋਂ ਭਾਰੀ ਨਸ਼ਾ ਬਰਾਮਦ ਕੀਤਾ ਜਾ ਚੁੱਕਾ ਹੈ, ਪ੍ਰੰਤੂ ਪੁਲਸ ਨੇ ਉਕਤ ਦੋਵਾਂ ਕਥਿਤ ਦੋਸ਼ੀਆਂ ਨੂੰ ਹੀ ਬਲੀ ਦਾ ਬੱਕਰਾ ਬਣਾ ਕੇ ਉਨ੍ਹਾਂ ’ਤੇ ਕੇਸ ਦਰਜ ਕੀਤਾ ਹੈ, ਜਦਕਿ ਪੁਲਸ ਦੂਜੇ ਦੋਸ਼ੀਆਂ ਨੂੰ ਅਤੇ ਬਰਾਮਦ ਹੋਏ ਮਾਲ ਦੀ ਬਰਾਮਦਗੀ ਨੂੰ ਅੱਖੋਂ ਪਰੋਖੇ ਕਰ ਰਹੀ ਹੈ। ਉਕਤ ਫੜੇ ਗਏ ਕਥਿਤ ਦੋਸ਼ੀਆਂ ਬਾਰੇ ਵੀ ਪੁਲਸ ਵੱਲੋਂ ਕੁਝ ਵੀ ਦੱਸਣ ਤੋਂ ਪਾਸਾ ਵੱਟਿਆ ਗਿਆ ਹੈ।