ਪਟਿਆਲਾ/ਸੰਗਰੂਰ : ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਜੱਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਲਗਾਤਾਰ ਧਰਨੇ ‘ਤੇ ਬੈਠੀਆਂ ਹੋਈਆਂ ਹਨ ਪਰ ਹੁਣ 200 ਦਿਨ ਪੂਰੇ ਹੋਣ ‘ਤੇ ਕਿਸਾਨ ਜੱਥੇਬੰਦੀਆਂ ਵੱਲੋਂ ਵੱਡਾ ਇਕੱਠ ਕੀਤਾ ਜਾਵੇਗਾ। ਇਹ ਜਾਣਕਾਰੀ ਸਰਵਣ ਸਿੰਘ ਪੰਧਰੇ ਵੱਲੋਂ ਪੱਤਰਕਾਰਾਂ ਨੂੰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਆਪਣਾ ਹੱਕ ਲੈ ਕੇ ਹੀ ਰਹਾਂਗੇ ਅਤੇ ਸਾਡੀ ਇੱਕ ਬੀਬੀ ਸੁਖਵਿੰਦਰ ਕੌਰ ਦੇ ਘਰ ਐੱਨ. ਆਈ. ਏ. ਵੱਲੋਂ ਛਾਪੇਮਾਰੀ ਕੀਤੀ ਗਈ ਹੈ, ਜੋ ਕਿ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਜਨਰਲ ਸਕੱਤਰ ਹੈ ਪਰ ਉਹ ਸ਼ੰਭੂ ਮੋਰਚੇ ‘ਤੇ ਬੀਬੀਆਂ ਦੇ ਜੱਥੇ ਨਾਲ ਬੈਠੇ ਹਨ। ਕਿਸਾਨ ਆਗੂ ਨੇ ਕਿਹਾ ਕਿ 31 ਅਗਸਤ ਨੂੰ ਅੰਦੋਲਨ ਦੇ 200 ਦਿਨ ਪੂਰੇ ਹੋ ਗਏ ਹਨ।
ਸਾਡਾ ਮੋਰਚਾ ਚੜ੍ਹਦੀ ਕਲਾ ਵਿੱਚ ਹੈ ਅਤੇ ਅੱਜ ਵੱਡਾ ਇਕੱਠ ਹੋਵੇਗਾ। ਦੂਜੇ ਪਾਸੇ ਇੱਕ ਮਹਿਲਾ ਕਿਸਾਨ ਆਗੂ ਦੇ ਘਰ ਐੱਨ. ਆਈ. ਏ. ਦੇ ਛਾਪੇ ’ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਇਨ੍ਹਾਂ ਛਾਪਿਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ। ਸਰਵਣ ਸਿੰਘ ਪੰਧੇਰ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ ਮੋਦੀ ਸਰਕਾਰ ਲਈ ਵੱਡੀ ਸਿਰਦਰਦੀ ਬਣਿਆ ਹੋਇਆ ਹੈ।
ਮੋਦੀ ਸਰਕਾਰ ਨੇ ਅਤੀਤ ਵਿੱਚ ਵੀ ਅੰਦੋਲਨ ‘ਤੇ ਜ਼ੁਲਮ ਕੀਤੇ ਹਨ। ਬੀਬੀ ਸੁਖਵਿੰਦਰ ਕੌਰ ਦੇ ਘਰ ਐੱਨ. ਆਈ. ਏ. ਵੱਲੋਂ ਛਾਪੇਮਾਰੀ ਕੀਤੀ ਗਈ ਅਤੇ ਵਕੀਲਾਂ ਦੇ ਘਰ ਛਾਪੇਮਾਰੀ ਕੀਤੀ ਗਈ। ਕਿਸਾਨ ਆਗੂ ਨੇ ਕਿਹਾ ਕਿ 31 ਅਗਸਤ ਨੂੰ ਅੰਦੋਲਨ ਦੇ 200 ਦਿਨ ਪੂਰੇ ਹੋ ਗਏ ਹਨ।