ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ਤੋਂ ਬਾਅਦ ਅਮਰੀਕਾ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਵੱਡੇ ਪੱਧਰ ‘ਤੇ ਦੇਸ਼ ਨਿਕਾਲੇ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਸੋਮਵਾਰ (3 ਫਰਵਰੀ) ਨੂੰ ਇਕ ਅਮਰੀਕੀ ਫੌਜੀ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਭਾਰਤ ਲਈ ਰਵਾਨਾ ਹੋਇਆ। ਰਾਇਟਰਜ਼ ਮੁਤਾਬਕ ਅਮਰੀਕੀ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਇਹ ਜਹਾਜ਼ ਘੱਟੋ-ਘੱਟ 24 ਘੰਟਿਆਂ ਦੇ ਅੰਦਰ ਭਾਰਤ ਪਹੁੰਚ ਜਾਵੇਗਾ। ਇਹ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ਉਤੇ ਉਤਰੇਗਾ। ਇਸ ਵਿਚ 205 ਲੋਕ ਸਵਾਰ ਹਨ ਤੇ ਬਹੁਤੇ ਪੰਜਾਬੀ ਹਨ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ਤੋਂ ਬਾਅਦ ਅਮਰੀਕਾ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਵੱਡੇ ਪੱਧਰ ‘ਤੇ ਦੇਸ਼ ਨਿਕਾਲੇ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਸੋਮਵਾਰ (3 ਫਰਵਰੀ) ਨੂੰ ਇਕ ਅਮਰੀਕੀ ਫੌਜੀ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਭਾਰਤ ਲਈ ਰਵਾਨਾ ਹੋਇਆ। ਰਾਇਟਰਜ਼ ਮੁਤਾਬਕ ਅਮਰੀਕੀ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਇਹ ਜਹਾਜ਼ ਘੱਟੋ-ਘੱਟ 24 ਘੰਟਿਆਂ ਦੇ ਅੰਦਰ ਭਾਰਤ ਪਹੁੰਚ ਜਾਵੇਗਾ
।ਰਾਸ਼ਟਰਪਤੀ ਟਰੰਪ ਦੀ ਵ੍ਹਾਈਟ ਹਾਊਸ ਵਾਪਸੀ ਤੋਂ ਬਾਅਦ ਇਹ ਪਹਿਲਾ ਦੇਸ਼ ਨਿਕਾਲਾ ਹੈ। ਟਰੰਪ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਅਮਰੀਕਾ ‘ਚ ਭਾਰਤੀ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਮੁੱਦੇ ‘ਤੇ ਚਰਚਾ ਕੀਤੀ ਸੀ। ਇਸ ਤੋਂ ਪਹਿਲਾਂ ਭਾਰਤ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਲੈਣ ਲਈ ਸਹਿਮਤੀ ਦਿੱਤੀ ਸੀ ਅਤੇ ਕਰੀਬ 18,000 ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਵਾਪਸੀ ਦੀ ਗੱਲ ਕੀਤੀ ਸੀ।
ਟਰੰਪ ਪ੍ਰਸ਼ਾਸਨ ਨੇ ਸਖ਼ਤ ਇਮੀਗ੍ਰੇਸ਼ਨ ਨੀਤੀਆਂ ਤਹਿਤ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਫੌਜੀ ਮਾਲਵਾਹਕ ਜਹਾਜ਼ ਉਤੇ ਬਿਠਾ ਕੇ ਭਾਰਤ ਡਿਪੋਰਟ ਕਰ ਦਿੱਤਾ ਹੈ।