ਪੰਜਾਬ-ਚੰਡੀਗੜ੍ਹ ‘ਚ ਅੱਜ ਵੀ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਆਮ ਵਾਂਗ ਬਣਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਕਰਕੇ ਪੰਜਾਬ-ਚੰਡੀਗੜ੍ਹ ‘ਚ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਦੇਸ਼ ਦੇ ਮੈਦਾਨੀ ਇਲਾਕਿਆਂ ‘ਚ ਪੰਜਾਬ ਦਾ ਆਦਮਪੁਰ ਏਅਰਫੋਰਸ ਸਟੇਸ਼ਨ ਠੰਡਾ ਰਿਹਾ ਹੈ। ਇੱਥੇ ਤਾਪਮਾਨ 0.7 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਅੱਜ ਵੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਲੁਧਿਆਣਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, SAS ਨਗਰ, ਮਾਲੇਰਕੋਟਲਾ ਵੱਲੋਂ ਜਾਰੀ ਕੀਤਾ ਗਿਆ ਹੈ।
16 ਦਸੰਬਰ ਤੋਂ ਵੈਸਟਰਨ ਡਿਸਟਰਬੈਂਸ ਇੱਕ ਵਾਰ ਫਿਰ ਐਕਟਿਵ ਹੋ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਦੇ ਵਿਗਿਆਨੀ ਸ਼ਸ਼ੀਕਾਂਤ ਮਿਸ਼ਰਾ ਨੇ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਇੱਕ ਵਾਰ ਫਿਰ ਐਕਟਿਵ ਹੋ ਗਿਆ ਹੈ। ਇਸ ਦਾ ਅਸਰ ਜੰਮੂ-ਕਸ਼ਮੀਰ-ਲਦਾਖ ਅਤੇ ਆਸ-ਪਾਸ ਦੇ ਸਥਾਨਾਂ ‘ਤੇ ਪਵੇਗਾ। ਇੱਥੇ ਹਲਕੀ, ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਬਣੀ ਹੋਈ ਹੈ।
ਜੇਕਰ ਇਸ ਦੌਰਾਨ ਚੰਗੀ ਬਰਫਬਾਰੀ ਹੁੰਦੀ ਹੈ ਤਾਂ ਪੰਜਾਬ ਦਾ ਤਾਪਮਾਨ ਹੋਰ ਹੇਠਾਂ ਜਾਵੇਗਾ। ਇਨ੍ਹਾਂ ਦਿਨਾਂ ਵਿਚ ਇਸ ਦਾ ਮੁੱਖ ਕਾਰਨ ਪਹਾੜਾਂ ਤੋਂ ਸਮਤਲ ਖੇਤਰਾਂ ਵੱਲ ਵਗਦੀਆਂ ਹਵਾਵਾਂ ਹਨ। ਬਰਫ਼ਬਾਰੀ ਤੋਂ ਬਾਅਦ ਇਹ ਹਵਾਵਾਂ ਠੰਡੀਆਂ ਹੋ ਕੇ ਮੈਦਾਨੀ ਇਲਾਕਿਆਂ ਵੱਲ ਆਉਂਦੀਆਂ ਹਨ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਉਂਦੀ ਹੈ।