ਗੁਰਦਾਸਪੁਰ – ਪੁਲਸ ਜ਼ਿਲ੍ਹਾ ਗੁਰਦਾਸਪੁਰ ਅੰਦਰ ਵੋਟਾਂ ਦਾ ਕੰਮ ਸ਼ੁਰੂ ਹੁੰਦੇ ਸਾਰ ਹੀ ਪੁਲਸ ਵੱਲੋਂ ਸਰਗਰਮੀ ਤੇਜ਼ ਕਰ ਦਿੱਤੀ ਗਈ ਹੈ। ਇਸ ਤਹਿਤ ਜਿੱਥੇ ਜ਼ਿਲ੍ਹੇ ਦੇ ਐੱਸ. ਐੱਸ. ਪੀ. ਹਰੀਸ਼ ਦਯਾਮਾ, ਦੋ ਐੱਸ. ਪੀ. ਅਤੇ 9 ਡੀ. ਐੱਸ. ਪੀ ਵੱਖ-ਵੱਖ ਥਾਵਾਂ ‘ਤੇ ਦੌਰਾ ਕਰ ਰਹੇ ਹਨ। ਉਸ ਦੇ ਨਾਲ ਹੀ 12 ਥਾਣਿਆਂ ਦੇ ਐੱਸ. ਐੱਚ. ਓਜ਼ ਵੀ ਲਗਾਤਾਰ ਆਪਣੇ ਆਪਣੇ ਥਾਣਿਆਂ ਦੇ ਖੇਤਰ ਵਿੱਚ ਸਰਗਰਮ ਹਨ। ਇਸ ਮੌਕੇ ਐੱਸ. ਐੱਸ. ਪੀ. ਹਰੀਸ਼ ਦਯਾਮਾ ਅਤੇ ਐੱਸ. ਪੀ. ਜੁਗਰਾਜ ਸਿੰਘ ਨੇ ਕਿਹਾ ਕਿ ਪੁਲਸ ਵੱਲੋਂ ਇਹਨਾਂ ਚੋਣਾਂ ਨੂੰ ਅਮਨ ਸ਼ਾਂਤੀ ਨਾਲ ਨੇਪਰੇ ਚਾੜਨ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਵੋਟਰ ਨੂੰ ਕੋਈ ਡਰ ਭੈਅ ਰੱਖਣ ਦੀ ਲੋੜ ਨਹੀਂ ਹੈ ।
ਚੋਣਾਂ ਦੌਰਾਨ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ 18 ਸਪੈਸ਼ਲ ਨਾਕੇ ਵੀ ਲਗਾਏ ਗਏ ਹਨ। ਇਸ ਦੇ ਨਾਲ ਹੀ 2300 ਦੇ ਕਰੀਬ ਪੁਲਸ ਮੁਲਾਜ਼ਮ ਪੋਲਿੰਗ ਬੂਥਾਂ ਸਮੇਤ ਹੋਰ ਥਾਵਾਂ ‘ਤੇ ਚੋਣ ਡਿਊਟੀ ਲਈ ਮੁਸਤੈਦ ਹਨ। ਉਹਨਾਂ ਸ਼ਰਾਰਤੀ ਅਸਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵਿਅਕਤੀ ਨੇ ਕੋਈ ਗੜਬੜ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ