Sunday, March 23, 2025

Become a member

Get the best offers and updates relating to Liberty Case News.

― Advertisement ―

spot_img
spot_img
HomeDuniya295 ਹੋਰ ਭਾਰਤੀ ਨਾਗਰਿਕ ਅਮਰੀਕਾ ਤੋਂ ਹੋਣਗੇ ਡਿਪੋਰਟ!

295 ਹੋਰ ਭਾਰਤੀ ਨਾਗਰਿਕ ਅਮਰੀਕਾ ਤੋਂ ਹੋਣਗੇ ਡਿਪੋਰਟ!

 

ਨਵੀਂ ਦਿੱਲੀ/ਵਾਸ਼ਿੰਗਟਨ- ਅਮਰੀਕੀ ਪ੍ਰਸ਼ਾਸਨ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਡਿਪਰੋਟ ਕਰਨ ਸਬੰਧੀ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਅਮਰੀਕਾ ਤੋਂ ਜਲਦ ਹੀ 295 ਹੋਰ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ ਆਪਣੇ ਦੇਸ਼ ਪਰਤ ਸਕਦੇ ਹਨ। ਹਾਲਾਂਕਿ ਉਨ੍ਹਾਂ ਦੇ ਆਉਣ ਦੇ ਵੇਰਵੇ, ਉਡਾਣ ਦੀ ਤਾਰੀਖ਼ ਬਾਰੇ ਅਜੇ ਕੋਈ ਖੁਲਾਸਾ ਨਹੀਂ ਕੀਤਾ ਗਿਆ। ਭਾਰਤ ਸਰਕਾਰ ਨੇ ਸੰਸਦ ਵਿੱਚ ਇਹ ਜਾਣਕਾਰੀ ਦਿੱਤੀ। ਵਿਦੇਸ਼ ਮਤਰੀ ਐੱਸ.ਜੈਸ਼ੰਕਰ ਨੇ ਕਿਹਾ ਕਿ ਭਾਰਤ ਸਰਕਾਰ ਉਨ੍ਹਾਂ 295 ਲੋਕਾਂ ਦੀ ਨਾਗਰਿਕਤਾ ਦੀ ਜਾਂਚ ਕਰ ਰਹੀ ਹੈ, ਜੋਕਿ ਅਮਰੀਕੀ ਫੌਜ ਦੀ ਹਿਰਾਸਤ ਵਿਚ ਹਨ। ਅਮਰੀਕੀ ਸਰਕਾਰ ਨੇ ਇਨ੍ਹਾਂ ਲੋਕਾਂ ਨੂੰ ਵਾਪਸ ਭੇਜਣ ਦੇ ਹੁਕਮ ਦਿੱਤੇ ਹਨ। ਵਿਦੇਸ਼ ਮੰਤਰੀ ਨੇ ਇੱਕ ਲਿਖਤੀ ਜਵਾਬ ਵਿਚ ਰਾਜ ਸਭਾ ਨੂੰ ਦੱਸਿਆ ਕਿ ਜਿਨ੍ਹਾਂ ਲੋਕਾਂ ਦੇ ਭਾਰਤੀ ਨਾਗਰਿਕ ਹੋਣ ਦੀ ਪੁਸ਼ਟੀ ਕੀਤੀ ਜਾਵੇਗੀ, ਸਿਰਫ ਉਨ੍ਹਾਂ ਨੂੰ ਹੀ ਡਿਪੋਰਟ ਲਈ ਸਵੀਕਾਰ ਕੀਤਾ ਜਾਵੇਗਾ।

ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਸੀ.ਪੀ.ਐਮ ਦੇ ਸੰਸਦ ਮੈਂਬਰ ਜੌਨ ਬ੍ਰਿਟਾਸ ਨੇ ਸਰਕਾਰ ਤੋਂ ਪੁੱਛਿਆ ਕਿ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹੱਥਕੜੀ ਲਗਾ ਕੇ ਭਾਰਤ ਭੇਜੇ ਜਾਣ ਦੇ ਖ਼ਿਲਾਫ਼ ਕੀ ਕਦਮ ਚੁੱਕੇ ਗਏ ਹਨ। ਇਸ ਦੇ ਜਵਾਬ ਵਿਚ ਕੇਂਦਰ ਸਰਕਾਰ ਨੇ ਕਿਹਾ ਕਿ ਭਾਰਤ ਨੇ ਅਮਰੀਕਾ ਦੇ ਅਜਿਹੇ ਵਤੀਰੇ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਅਮਰੀਕਾ ਨੇ ਭਰੋਸਾ ਦਿੱਤਾ ਹੈ ਕਿ 15 ਅਤੇ 16 ਫਰਵਰੀ ਨੂੰ ਆਉਣ ਵਾਲੀਆਂ ਉਡਾਣਾਂ ਵਿੱਚ ਔਰਤਾਂ ਅਤੇ ਬੱਚਿਆਂ ਨੂੰ ਹੱਥਕੜੀ ਨਹੀਂ ਲਗਾਈ ਗਈ ਸੀ ਅਤੇ ਅਧਿਕਾਰੀਆਂ ਨੇ ਖੁਦ ਭਾਰਤ ਪਹੁੰਚਣ ‘ਤੇ ਪ੍ਰਵਾਸੀਆਂ ਨਾਲ ਗੱਲ ਕਰਨ ਤੋਂ ਬਾਅਦ ਇਸ ਦੀ ਪੁਸ਼ਟੀ ਕੀਤੀ ਹੈ।