ਅੰਮ੍ਰਿਤਸਰ -ਜ਼ਿਲਾ ਅੰਮ੍ਰਿਤਸਰ ਦੇ ਥਾਣਾ ਘਰਿੰਡਾ ਦੀ ਪੁਲਸ ਨੇ ਸਰਹੱਦ ਪਾਰੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਗੁਪਤ ਸੂਚਨਾ ਦੇ ਆਧਾਰ ’ਤੇ ਥਾਣਾ ਘਰਿੰਡਾ ਦੇ ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਨੇ ਪਾਕਿਸਤਾਨ ਤੋਂ ਹਥਿਆਰਾਂ ਦੀ ਸਮੱਗਲਿੰਗ ਕਰ ਕੇ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਖੇਤਰਾਂ ’ਚ ਸਪਲਾਈ ਕਰਨ ਵਾਲੇ ਬਚਿੱਤਰ ਸਿੰਘ, ਸੁਖਚੈਨ ਸਿੰਘ ਤੇ ਬੇਅੰਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 9 ਐੱਮ. ਐੱਮ. ਦੇ 2 ਗਲੌਕ ਪਿਸਤੌਲ, 30 ਬੋਰ ਦਾ ਇਕ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।