ਕਿਸ਼ਨਗੰਜ : ਬਿਹਾਰ ਦੇ ਕਿਸ਼ਨਗੰਜ ਜ਼ਿਲ੍ਹੇ ਦੇ ਸਦਰ ਥਾਣਾ ਖੇਤਰ ਵਿੱਚ ਬੁੱਧਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਪੁਲਸ ਸੂਤਰਾਂ ਨੇ ਇੱਥੇ ਦੱਸਿਆ ਕਿ ਤਿੰਨ ਵਿਦਿਆਰਥੀ ਇੱਕ ਹੀ ਬਾਈਕ ‘ਤੇ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਰਾਸ਼ਟਰੀ ਰਾਜਮਾਰਗ ਨੰਬਰ 27 ‘ਤੇ ਵੀਰ ਕੁੰਵਰ ਸਿੰਘ ਬੱਸ ਸਟੈਂਡ ਨੇੜੇ ਉਹਨਾਂ ਦੀ ਬਾਈਕ ਬੇਕਾਬੂ ਹੋ ਗਈ ਅਤੇ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਬਾਈਕ ਸਵਾਰ ਤਿੰਨੋਂ ਵਿਦਿਆਰਥੀਆਂ ਦੀ ਮੌਤ ਹੋ ਗਈ।
ਪੁਲਸ ਨੇ ਦੱਸਿਆ ਕਿ ਇਸ ਹਾਦਸੇ ਵਿਚ ਮਾਰੇ ਗਏ ਵਿਦਿਆਰਥੀਆਂ ਦੀ ਪਛਾਣ ਪੂਰਨੀਆ ਜ਼ਿਲ੍ਹੇ ਦੇ ਬਾਈਸੀ ਥਾਣਾ ਖੇਤਰ ਦੇ ਰਹਿਣ ਵਾਲੇ ਬਿੱਟੂ ਬੋਸ਼ਾਕ (18), ਆਦਿਤ ਨਾਰਾਇਣ (17) ਅਤੇ ਸੁਜਲ ਬੋਸਾਕ (18) ਕਟਿਹਾਰ ਜ਼ਿਲ੍ਹੇ ਦੇ ਰਹਿਣ ਵਾਲੇ ਵਜੋਂ ਹੋਈ ਹੈ। ਤਿੰਨੋਂ ਨੌਜਵਾਨ ਸ਼ਹਿਰ ਦੇ ਇੱਕ ਲਾਜ ਵਿੱਚ ਰਹਿ ਕੇ ਪ੍ਰੀਖਿਆ ਦੀ ਤਿਆਰੀ ਕਰਦੇ ਸਨ। ਸੂਤਰਾਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚ ਗਈ, ਜਿਸ ਨੇ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।