ਤਰਨਤਾਰਨ – ਬੀਤੀ ਰਾਤ ਪਿੰਡ ਗੁਮਾਨਪੁਰਾ ਦੇ ਨਿਵਾਸੀ ਤਿੰਨ ਨੌਜਵਾਨ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ੍ਰੀ ਗੋਇੰਦਵਾਲ ਸਾਹਿਬ ਲਈ ਇੱਕੋ ਮੋਟਰਸਾਈਕਲ ‘ਤੇ ਸਵਾਰ ਹੋ ਕੇ ਰਵਾਨਾ ਹੋਏ ਸਨ। ਜਦੋਂ ਉਹ ਨਜ਼ਦੀਕ ਪਿੰਡ ਨੂਰਦੀ ਵਿਖੇ ਪੁੱਜੇ ਤਾਂ ਜ਼ਿਲ੍ਹਾ ਫਿਰੋਜ਼ਪੁਰ ਨਾਲ ਸੰਬੰਧਿਤ ਤਿੰਨ ਛੋਟੀ ਉਮਰ ਦੇ ਨੌਜਵਾਨ ਇੱਕੋ ਮੋਟਰਸਾਈਕਲ ‘ਤੇ ਸਵਾਰ ਹੋ ਆ ਰਹੇ ਸਨ ਅਤੇ ਦੋਵਾਂ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ।
ਇਸ ਟੱਕਰ ਦੌਰਾਨ ਪਿੰਡ ਗੁਮਾਨਪੁਰਾ ਜ਼ਿਲ੍ਹਾ ਅੰਮ੍ਰਿਤਸਰ ਦੇ ਨਿਵਾਸੀ ਵਿਜੇ ਸਿੰਘ, ਸੌਰਵ ਅਤੇ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ। ਤਿੰਨੇ ਨੌਜਵਾਨ 19 ਤੋਂ 21 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ। ਜਦ ਕਿ ਜ਼ਿਲ੍ਹਾ ਫਿਰੋਜ਼ਪੁਰ ਨਾਲ ਸੰਬੰਧਿਤ ਤਿੰਨੇ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਹਨ। ਜਿਨਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਸਿਟੀ ਤਰਨ ਤਰਨ ਦੀ ਪੁਲਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।