ਅੰਮ੍ਰਿਤਸਰ: ਅਜਨਾਲਾ ਥਾਣੇ ‘ਤੇ ਹੋਏ ਹਮਲੇ ਸਬੰਧੀ ਮਾਮਲੇ ‘ਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਸਮੇਤ ਕੁੱਲ 38 ਮੁਲਜ਼ਮਾਂ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ। ਪੇਸ਼ੀ ਦੌਰਾਨ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ ਅਤੇ ਕੋਰਟ ਕੰਪਲੈਕਸ ‘ਚ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ। ਇਸ ਮਾਮਲੇ ਦੀ ਅਗਲੀ ਸੁਣਵਾਈ ‘ਤੇ ਜਾਂਚ ਸਬੰਧੀ ਅਧਿਕਾਰਤ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ।