ਕਪੂਰਥਲਾ -ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਮੁਲਾਜ਼ਮਾਂ ਵੱਲੋਂ ਚਲਾਏ ਗਏ ਸਰਚ ਆਪ੍ਰੇਸ਼ਨ ਦੌਰਾਨ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਕੁੱਲ੍ਹ 4 ਮੋਬਾਇਲ, 4 ਬੈਟਰੀਆਂ ਅਤੇ 2 ਸਿਮ ਕਾਰਡ ਬਰਾਮਦ ਕੀਤੇ ਗਏ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ਪੁਲਸ ਨੇ ਹਵਾਲਾਤੀ ਅਮਿਤ ਸ਼ਰਮਾ ਪੁੱਤਰ ਰਾਕੇਸ਼ ਸ਼ਰਮਾ ਵਾਸੀ ਜਲੰਧਰ, ਹਵਾਲਾਤੀ ਨਰੇਸ਼ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਲੰਮਾ ਪਿੰਡ ਜਲੰਧਰ, ਹਵਾਲਾਤੀ ਰਕਸ਼ੈ ਪੁੱਤਰ ਸਚਿਦਾਨੰਦ ਵਾਸੀ ਛੋਟੀ ਬਾਰਾਂਦਰੀ ਜਲੰਧਰ ਅਤੇ ਹਵਾਲਾਤੀ ਕਾਬਲ ਸਿੰਘ ਵਾਸੀ ਜੰਡਿਆਲਾ ਗੁਰੂ ਅੰਮ੍ਰਿਤਸਰ ਖਿਲਾਫ ਮਾਮਲਾ ਦਰਜ ਕੀਤਾ ਹੈ। ਚਾਰੇ ਹਵਾਲਾਤੀਆਂ ਨੂੰ ਜਲਦੀ ਹੀ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਥਾਣਾ ਕੋਤਵਾਲੀ ਲਿਆਂਦਾ ਜਾਵੇਗਾ।