Friday, July 18, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਕੈਨੇਡਾ 'ਚ ਲੁੱਟ-ਖੋਹ ਮਾਮਲੇ 'ਚ 4 ਪੰਜਾਬੀ ਗ੍ਰਿਫ਼ਤਾਰ

ਕੈਨੇਡਾ ‘ਚ ਲੁੱਟ-ਖੋਹ ਮਾਮਲੇ ‘ਚ 4 ਪੰਜਾਬੀ ਗ੍ਰਿਫ਼ਤਾਰ

ਬਰੈਂਪਟਨ: ਕੈਨੇਡਾ ਵਿਚ ਸਾਊਥ ਏਸ਼ੀਅਨ ਲੋਕਾਂ ਨਾਲ ਹੋ ਰਹੀਆਂ ਹਿੰਸਕ ਲੁੱਟਾਂ-ਖੋਹਾਂ ਦੇ ਮਾਮਲੇ ਵਿਚ ਪੀਲ ਰੀਜਨਲ ਪੁਲਸ ਵੱਲੋਂ ਚਾਰ ਹੋਰ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਨ੍ਹਾਂ ਦੀ ਸ਼ਨਾਖਤ ਹਰਦਿਲ ਸਿੰਘ ਮਹਿਰੋਕ, ਪ੍ਰੀਤਪਾਲ ਸਿੰਘ ਕੂਨਰ ਅਤੇ ਦੋ ਨਾਬਾਲਗਾਂ ਵਜੋਂ ਕੀਤੀ ਗਈ ਹੈ। ਇਸ ਤੋਂ ਪਹਿਲਾਂ ਪੁਲਸ ਵੱਲੋਂ ਅਭਿਜੋਤ ਸਿੰਘ ਅਤੇ ਰਿਧਮਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਪੁਲਸ ਨੇ ਦੱਸਿਆ ਕਿ ਪੀਲ ਰੀਜਨ ਵਿਚ ਕਈ ਟਿਕਾਣਿਆਂ ’ਤੇ ਮਾਰੇ ਗਏ ਛਾਪਿਆਂ ਦੌਰਾਨ ਬਰੈਂਪਟਨ ਦੇ ਹਰਦਿਲ ਸਿੰਘ ਮਹਿਰੋਕ ਸਣੇ 16 ਅਤੇ 17 ਸਾਲ ਉਮਰ ਦੇ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿਰੁੱਧ ਅਗਵਾ ਅਤੇ ਲੁੱਟ ਦੇ ਤਿੰਨ ਦੋਸ਼ ਆਇਦ ਕੀਤੇ ਗਏ। ਦੂਜੇ ਪਾਸੇ ਪੁਲਿਸ ਵੱਲੋਂ ਮਿਸੀਸਾਗਾ ਦੇ ਪ੍ਰੀਤਪਾਲ ਸਿੰਘ ਕੂਨਰ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਮੰਗਿਆ ਗਿਆ। ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਲੁੱਟਾਂ-ਖੋਹਾਂ ਦੇ ਸ਼ਿਕਾਰ ਲੋਕਾਂ ਦੀ ਗਿਣਤੀ ਜ਼ਿਆਦਾ ਹੋ ਸਕਦੀ ਹੈ ਅਤੇ ਪੀੜਤਾਂ ਨੂੰ ਅੱਗੇ ਆਉਣ ਦੀ ਗੁਜ਼ਾਰਿਸ਼ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਲੋਕਾਂ ਨੂੰ ਸੁਚੇਤ ਕੀਤਾ ਗਿਆ ਹੈ ਕਿ ਆਨਲਾਈਨ ਸੰਪਰਕ ਵਿਚ ਆਉਣ ਵਾਲੇ ਲੋਕਾਂ ਨਾਲ ਮੁਲਾਕਾਤ ਕਰਦਿਆਂ ਸੁਚੇਤ ਰਿਹਾ ਜਾਵੇ।

ਅਜਿਹੀਆਂ ਮੁਲਾਕਾਤਾਂ ਜਨਤਕ ਥਾਵਾਂ ’ਤੇ ਕੀਤੀਆਂ ਜਾਣ ਅਤੇ ਆਪਣੇ ਕਿਸੇ ਪਰਿਵਾਰਕ ਮੈਂਬਰ ਜਾਂ ਦੋਸਤ ਨੂੰ ਇਸ ਬਾਰੇ ਜਾਣਕਾਰੀ ਜ਼ਰੂਰ ਦਿਤੀ ਜਾਵੇ। ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਮੌਜੂਦ ਹੈ ਤਾਂ ਉਹ 21 ਡਵੀਜ਼ਨ ਕ੍ਰਿਮੀਨਲ ਇਨਵੈਸਟੀਗੇਸ਼ਨ ਬਿਊਰੋ ਦੇ ਜਾਂਚਕਰਤਾਵਾਂ ਨਾਲ 905 453 2121 ਐਕਸਟੈਨਸ਼ਨ 2133 ’ਤੇ ਸੰਪਰਕ ਕਰੇ। ਗੁਪਤ ਤਰੀਕੇ ਨਾਲ ਜਾਣਕਾਰੀ ਦੇਣ ਲਈ ਕ੍ਰਾਈਮ ਸਟੌਪਰਜ਼ ਨੂੰ ਕਾਲ ਕੀਤੀ ਜਾ ਸਕਦੀ ਹੈ।