ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਵਿਲੇਜ ਡਿਫੈਂਸ ਕਮੇਟੀ (ਵੀ.ਡੀ.ਸੀ.) ਦੀ ਮਦਦ ਨਾਲ ਨਸ਼ੀਲੇ ਪਦਾਰਥਾਂ ਤੇ ਗੈਰਕਾਨੂੰਨੀ ਹਥਿਆਰਾਂ ਦੀ ਵੱਡੀ ਖੇਪ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ 42.983 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰਨੇਡ, ਇੱਕ ਸਟਾਰ ਮਾਰਕ ਪਿਸਤੌਲ, 46 ਜ਼ਿੰਦਾ .30 ਬੋਰ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੀ ਹੈ।
ਪੁਲਸ ਵੱਲੋਂ ਕੀਤੀ ਗਈ ਜਾਂਚ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਦੋਵੇਂ ਅੰਮ੍ਰਿਤਸਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮੁੱਢਲੀ ਪੁੱਛਗਿੱਛ ਵਿੱਚ ਕਈ ਅਹਿਮ ਜਾਣਕਾਰੀਆਂ ਸਾਹਮਣੇ ਆਈਆਂ ਹਨ, ਪੁਲਸ ਅਧਿਕਾਰੀਆਂ ਮੁਤਾਬਕ ਫਰਾਰ ਮੁਲਜ਼ਮਾਂ ਦਾ ਪਤਾ ਲਗਾਉਣ, ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਕਬਜ਼ੇ ਦੀ ਲੜੀ ਦੀ ਪੁਸ਼ਟੀ ਕਰਨ ਅਤੇ ਇਸ ਪਿੱਛੇ ਚੱਲ ਰਹੀ ਵਿਆਪਕ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਜਾਂਚ ਤੇਜ਼ੀ ਨਾਲ ਜਾਰੀ ਹੈ

